17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪਿੰਡ ਉਡਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਕੱਢੀਆਂ

Ad Position 21
No active advertisement
ਅਜੀਤ ਡੈਸਕ 26-01-2026
ਦਸੂਹਾ, 25 ਜਨਵਰੀ (ਭੁੱਲਰ)- ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਅਗਵਾਈ ਹੇਠ ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸਬੰਧੀ 11 ਪ੍ਰਭਾਤ ਫੇਰੀਆਂ ਕੱਢੀਆਂ ਗਈਆਂ | ਇਸ ਮੌਕੇ ਸੰਗਤਾਂ ਵਲੋਂ ਪਿੰਡ ਉਡਰਾ ਤੇ ਬੰਗਾਲੀਪੁਰ ਆਦਿ ਦੀ ਪ੍ਰਕਰਮਾ ਕੀਤੀ ਗਈ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਇਕ ਫਰਵਰੀ ਨੂੰ ਸਮਾਪਤ ਹੋਣਗੀਆਂ ਅਤੇ ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਇੰਦਰ ਸੁਖਦੀਪ ਸਿੰਘ ਓਡਰਾ ਹਰਬੰਸ ਲਾਲ, ਗੁਰਪ੍ਰੀਤ ਸਿੰਘ ਓਡਰਾ, ਨਾਨਕ ਸਿੰਘ, ਬਾਬਾ ਸੁਖਵਿੰਦਰ ਸਿੰਘ, ਗਗਨਦੀਪ ਸਿੰਘ, ਸੁਰਿੰਦਰ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ, ਕਰਨਜੀਤ ਸਿੰਘ, ਮਨਪ੍ਰੀਤ ਸਿੰਘ, ਮਨਜਿੰਦਰ ਕੌਰ, ਜਸਬੀਰ ਕੌਰ, ਜਤਿੰਦਰ ਕੌਰ, ਵਿਸ਼ਾਲ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਆਗਮਨ ਦਿਵਸ ਪਿੰਡ ਨਗਰ ਵਿਖੇ ਮਨਾਇਆ ਜਾਵੇਗਾ
Ad Position 24