ਦਸੂਹਾ, 25 ਜਨਵਰੀ (ਭੁੱਲਰ)- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਿੰਡ ਓਡਰਾ ਵਿਖੇ ਜਸਵਿੰਦਰ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਸੰਤ ਬਾਬਾ ਜਸਪਾਲ ਸਿੰਘ, ਬਾਬਾ ਸੁਖਵਿੰਦਰ ਸਿੰਘ, ਕਰਨਦੀਪ ਸਿੰਘ, ਗੁਰਪ੍ਰੀਤ ਸਿੰਘ ਆਦਿ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਉਡਰਾ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਫ਼ਲਸਫ਼ੇ ਤੋਂ ਸੰਗਤਾਂ ਨੂੰ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 1 ਫਰਵਰੀ ਨੂੰ ਡੇਰਾ ਬਾਬਾ ਬੰਨਾ ਰਾਮ ਉਡਰਾ ਵਿਖੇ ਵੀ ਸਮਾਗਮ ਕਰਵਾਇਆ ਜਾਵੇਗਾ ਜਦਕਿ 31 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ ਜਿਸ ਵਿਚ ਵੱਡੀ ਪੱਧਰ 'ਤੇ ਰਾਗੀ, ਢਾਡੀ, ਪ੍ਰਚਾਰਕ, ਕਥਾਵਾਚਕ ਤੇ ਵੱਖ ਵੱਖ ਸੰਪਰਦਾਵਾਂ ਦੇ ਮੁਖੀ ਸ਼ਾਮਿਲ ਹੋਣਗੇ | ਉਨ੍ਹਾਂ ਜਸਵਿੰਦਰ ਸਿੰਘ ਓਡਰਾ ਵੱਲੋਂ ਕਰਵਾਏ ਸਮਾਗਮ ਦੀ ਸ਼ਲਾਘਾ ਕੀਤੀ | ਇਸ ਮੌਕੇ ਜਸਵਿੰਦਰ ਸਿੰਘ ਬਿੱਟੂ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤੇ ਗਏ | ਇਸ ਮੌਕੇ ਇੰਦਰ ਸੁਖਦੀਪ ਸਿੰਘ ਓਡਰਾ, ਹਰਬੰਸ ਲਾਲ, ਗੁਰਪ੍ਰੀਤ ਸਿੰਘ ਓਡਰਾ, ਨਾਨਕ ਸਿੰਘ, ਬਾਬਾ ਸੁਖਵਿੰਦਰ ਸਿੰਘ, ਗਗਨਦੀਪ ਸਿੰਘ, ਸੁਰਿੰਦਰ ਸਿੰਘ, ਮਨਦੀਪ ਸਿੰਘ, ਸਿਮਰਨਜੀਤ ਸਿੰਘ, ਅਵਤਾਰ ਸਿੰਘ, ਸੋਹਣ ਸਿੰਘ, ਕਰਨਜੀਤ ਸਿੰਘ, ਮਨਪ੍ਰੀਤ ਸਿੰਘ, ਮਨਜਿੰਦਰ ਕੌਰ, ਜਸਬੀਰ ਕੌਰ, ਜਤਿੰਦਰ ਕੌਰ, ਵਿਸ਼ਾਲ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ