ਹਰਿਆਣਾ, 25 ਜਨਵਰੀ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਅੱਭੋਵਾਲ ਵਿਖੇ ਮਹਾਨ ਨਗਰ ਕੀਰਤਨ 29 ਜਨਵਰੀ ਦਿਨ ਵੀਰਵਾਰ ਨੂੰ ਸਮੂਹ ਨਗਰ ਨਿਵਾਸੀ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆਂ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵੀਰ ਸਿੰਘ ਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਅੱਭੋਵਾਲ ਤੋਂ ਸਵੇਰੇ 9 ਵਜੇ ਸ਼ੁਰੂ ਹੋ ਕਿ ਪਿੰਡ ਕੂੰਟਾਂ, ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ, ਪਿੰਡ ਕੰਗਮਾਈ, ਪਿੰਡ ਭੂੰਗਾਂ, ਦੁਸੜਕਾਂ ਅੱਡਾ, ਧੂਤ ਕਲਾਂ, ਖਿਆਲਾ ਮੋੜ, ਸੋਤਲਾ ਤੋਂ ਹੁੰਦਾ ਹੋਇਆ ਵਾਪਸੀ ਪਿੰਡ ਅੱਭੋਵਾਲ ਵਿਖੇ ਸਮਾਪਤ ਹੋਵੇਗਾ |