ਦਸੂਹਾ, 25 ਜਨਵਰੀ (ਭੁੱਲਰ)- ਸੈਂਟਰ ਹੈੱਡ ਟੀਚਰ ਬਲਵੰਤ ਸਿੰਘ ਦੀ ਮਾਤਾ ਸ਼ੰਕਰ ਕੌਰ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਬੁੱਢੀ ਪਿੰਡ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਬਾਬਾ ਜਸਵਿੰਦਰ ਸਿੰਘ ਸੀਕਰੀ ਦੇ ਜਥੇ ਵਲੋਂ ਸੰਗਤਾਂ ਨੂੰ ਵੈਰਾਗਮਈ ਕੀਰਤਨ ਸਰਵਣ ਕਰਵਾਏ ਗਏ | ਇਸ ਮੌਕੇ ਬੁਲਾਰਿਆਂ ਵਲੋਂ ਮਾਤਾ ਸ਼ੰਕਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਬਲਬੀਰ ਸਿੰਘ, ਬਲਵੰਤ ਸਿੰਘ, ਸੈਂਟਰ ਹੈੱਡ ਟੀਚਰ ਜਗਜੀਤ ਸਿੰਘ, ਸੈਂਟਰ ਹੈੱਡ ਟੀਚਰ ਪ੍ਰਦੀਪ ਪਾਲ ਸਿੰਘ, ਬੀ.ਪੀ.ਈ.ਓ. ਕਸ਼ਮੀਰ ਸਿੰਘ, ਹਰਜਿੰਦਰ ਸਿੰਘ ਬੁੱਢੀ ਪਿੰਡ, ਗਗਨਦੀਪ ਸਿੰਘ, ਮੁਖ਼ਤਿਆਰ ਸਿੰਘ, ਰਜਿੰਦਰ ਸਿੰਘ, ਕਮਲਜੀਤ ਸਿੰਘ, ਮੀਨਾ ਕੌਰ, ਨਛੱਤਰ ਕੌਰ, ਨਿਰਮਲਜੀਤ ਕੌਰ ਭੁੱਲਰ, ਜਤਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |