18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਿਹਤ ਬੀਮਾ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਵਿਚ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ-ਕਮਲਦੀਪ ਸਿੰਘ ਵਿਰਦੀ

Ad Position 21
No active advertisement
ਅਜੀਤ ਡੈਸਕ 26-01-2026
ਦਸੂਹਾ, 25 ਜਨਵਰੀ (ਭੁੱਲਰ)- ਆਮ ਆਦਮੀ ਪਾਰਟੀ ਦੇ ਆਗੂ ਤੇ ਵਾਰਡ ਇੰਚਾਰਜ ਕਮਲਦੀਪ ਸਿੰਘ ਵਿਰਦੀ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਵਿਚ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ ਜਦਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਦੇ ਮੁਫ਼ਤ ਇਲਾਜ ਦੇ ਕਾਰਡ ਬਣਾਉਣਾ ਬਹੁਤ ਹੀ ਸ਼ਲਾਘਾ ਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਇਹ ਸਿਹਤ ਕਾਰਡ ਆਪ ਦੇ ਯੂਥ ਵਿੰਗ ਦੇ ਆਗੂਆਂ ਵਲੋਂ ਪਿੰਡ-ਪਿੰਡ ਪਹੁੰਚ ਕਰਕੇ ਖ਼ੁਦ ਬਣਾਏ ਜਾਣਗੇ ਤਾਂ ਜੋ ਲੋਕ 10 ਲੱਖ ਮੁਫ਼ਤ ਇਲਾਜ ਕਰਵਾਉਣ ਦੇ ਸਮਰੱਥ ਹੋ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲਗਾਤਾਰ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਤੱਕ ਸਹੂਲਤਾਂ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਦੇ ਸ਼ੁਰੂ ਹੋਣ ਨਾਲ ਸੂਬੇ ਵਿਚ ਲੱਖਾਂ ਲੋਕਾਂ ਨੂੰ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸਹੂਲਤਾਂ ਦੇਣ ਲਈ ਕ੍ਰਾਂਤੀਕਾਰੀ ਬਦਲਾਅ ਕੀਤੇ ਗਏ ਹਨ, ਹੁਣ ਹਰ ਇੱਕ ਬਿਮਾਰੀ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਉਪਲਬਧ ਹੈ ਜਿਸ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ | ਉਨ੍ਹਾਂ ਕਿਹਾ ਕਿ ਵਿੰਗ ਦੇ ਆਗੂ ਆਪਣੇ-ਆਪਣੇ ਹਲਕੇ ਵਿਚ ਪੈਂਦੇ ਪਿੰਡਾਂ ਵਿਚ ਪਹੁੰਚ ਕਰਨਗੇ ਤੇ ਪਰਿਵਾਰਾਂ ਤੋਂ ਜ਼ਰੂਰੀ ਦਸਤਾਵੇਜ਼ ਪ੍ਰਾਪਤ ਕਰਕੇ ਉਨ੍ਹਾਂ ਨੂੰ ਸਲਿਪ ਦੇਣਗੇ ਜਿਸ ਪਿੱਛੋਂ ਲਾਭਪਾਤਰੀ ਪਰਿਵਾਰ ਆਪਣੇ ਨਜ਼ਦੀਕ ਪੈਂਦੇ ਕਿਸੇ ਵੀ ਛੋਟੇ-ਵੱਡੇ ਸਰਕਾਰੀ ਹਸਪਤਾਲ ਵਿਚ ਪਹੁੰਚ ਕੇ ਇਸ ਸਲਿਪ ਨੂੰ ਜਮਾਂ ਕਰਵਾਉਣਗੇ ਜਿਸ ਉਪਰੰਤ ਹਸਪਤਾਲ ਵਿਚੋਂ ਸੰਬੰਧਿਤ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਸਿਹਤ ਕਾਰਡ ਮੁਹੱਈਆ ਕਰਵਾ ਦਿੱਤੇ ਜਾਣਗੇ | ਇਸ ਮੌਕੇ ਐਸ.ਐਮ.ਓ. ਡਾਕਟਰ ਮਨਮੋਹਨ ਸਿੰਘ, ਸਤੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਰਤਨ ਸਿੰਘ ਨੂੰ ਸਮਰਪਿਤ ਅੱਖਾਂ ਦਾ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿ ਰਾਇ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਭੁੰਗਰਨੀ 'ਚ ਸਮਾਗਮ 31 ਨੂੰ
Ad Position 24