ਗੜ੍ਹਸ਼ੰਕਰ, 25 ਜਨਵਰੀ (ਧਾਲੀਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਿ੍ੰਸੀਪਲ ਡਾ.ਅਮਨਦੀਪ ਹੀਰਾ ਦੀ ਅਗਵਾਈ ਹੇਠ ਇਤਿਹਾਸ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਏ. ਕਿਊ. ਏ.ਸੀ. ਦੇ ਸਹਿਯੋਗ ਨਾਲ ਗਣਤੰਤਰ ਦਿਵਸ ਨੂੰ ਸਮਰਪਿਤ ਭਾਰਤੀ ਸੰਵਿਧਾਨ ਦੇ ਸੰਬੰਧਿਤ ਵਿਚ ਅੰਤਰ ਕਲਾਸ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ | ਮੁਕਾਬਲੇ ਵਿਚ ਪੰਜ ਟੀਮਾਂ ਨੇ ਹਿੱਸਾ ਲੈ ਕੇ ਭਾਰਤੀ ਸੰਵਿਧਾਨ ਨਾਲ ਸੰਬੰਧਿਤ ਸਵਾਲਾਂ ਦੇ ਜਵਾਬ ਦਿੱਤੇ | ਮੁਕਾਬਲੇ ਵਿਚ ਬੀ.ਏ. ਭਾਗ ਦੂਜਾ ਦੀ ਟੀਮ ਨੇ ਪਹਿਲਾ ਸਥਾਨ, ਬੀ.ਏ. ਬੀ.ਐੱਡ. ਭਾਗ ਤੀਜਾ ਦੀ ਟੀਮ ਨੇ ਦੂਜਾ ਅਤੇ ਬੀ.ਏ.ਬੀ.ਐੱਡ. ਭਾਗ ਪਹਿਲਾ ਦੀ ਟੀਮ ਨੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਅਤੇ ਇਤਿਹਾਸ ਵਿਭਾਗ ਮੁਖੀ ਪ੍ਰੋ. ਲਖਵਿੰਦਰਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ | ਇਸ ਮੌਕੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਦਿਆਂ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰੋ. ਕੰਵਰ ਕੁਲਵੰਤ ਸਿੰਘ, ਡਾ. ਹਰਵਿੰਦਰ ਕੌਰ, ਡਾ. ਅਰਵਿੰਦਰ ਕੌਰ, ਪ੍ਰੋ. ਨਵਦੀਪ ਸਿੰਘ, ਪ੍ਰੋ. ਪਿ੍ਅੰਕਾ ਕੰਵਰ ਹਾਜ਼ਰ ਹੋਏ |