19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਿਸਾਨਾਂ, ਕਿਰਤੀਆਂ ਦੇ ਹੱਕ ਵਿਚ ਆਵਾਜ਼ ਕੀਤੀ ਬੁਲੰਦ

Ad Position 21
No active advertisement
ਅਜੀਤ ਡੈਸਕ 26-01-2026
ਖੁੱਡਾ, 25 ਜਨਵਰੀ (ਸਰਬਜੀਤ ਸਿੰਘ)- ਪਿੰਡ ਦੁੱਗਲਾਂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਹੋਈ | ਜ਼ੋਨ ਆਗੂ ਗੁਰਜੀਤ ਸਿੰਘ ਕੰਗ, ਸਰਵਣ ਕੁਮਾਰ ਅਤੇ ਨਿਸ਼ਾਨ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਨੇ ਕਿਸਾਨਾਂ ਕਿਰਤੀਆਂ ਨੂੰ ਲਾਮਬੰਦ ਕਰਦੇ ਹੋਏ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ | ਇਸ ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ ਲਈ ਜ਼ਿਲ੍ਹਾ ਪ੍ਰਧਾਨ ਭੁੱਲਾ ਨੇ ਸੂਬਾਈ ਆਗੂ ਸਵਿੰਦਰ ਸਿੰਘ ਚੁਟਾਲਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਿੰਡ ਦੀ ਇਕਾਈ ਦਾ ਗਠਨ ਕਰਦੇ ਹੋਏ ਨਰਾਇਣ ਸਿੰਘ ਨੂੰ ਪ੍ਰਧਾਨ ਬਣਾਇਆ | ਇਸ ਮੌਕੇ ਭੁੱਲਾ ਨੇ ਜਥੇਬੰਦੀ ਦੀ ਵਿਚਾਰਧਾਰਾ ਨਾਲ ਜੋੜਦੇ ਹੋਏ ਆਖਿਆ ਕਿ ਜਥੇਬੰਦੀ ਕਿਸਾਨਾਂ ਕਿਰਤੀਆਂ ਦੇ ਹਿਤਾਂ ਦੀ ਰਾਖੀ ਵੀ ਕਰਦੀ ਹੈ | ਜ਼ਿਲ੍ਹਾ ਪ੍ਰਧਾਨ ਭੁੱਲਾ ਨੇ ਆਖਿਆ ਕਿ ਐੱਮ.ਐੱਸ.ਪੀ. ਦੀ ਗਾਰੰਟੀ, ਕਰਜ਼ਾ ਮੁਆਫ਼ੀ, ਮਨਰੇਗਾ ਮਜ਼ਦੂਰਾਂ ਦੇ ਹੱਕ ਅਤੇ ਬਿਜਲੀ ਸੋਧ ਐਕਟ ਵਰਗੇ ਮੁੱਦਿਆਂ 'ਤੇ ਜਥੇਬੰਦੀ ਲਗਾਤਾਰ ਸੰਘਰਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰ ਵਰਗ ਨਾਲ ਕੀਤੇ ਵਾਅਦਿਆਂ 'ਤੇ ਖਰੀ ਨਹੀਂ ਉਤਰ ਰਹੀ | ਉਨ੍ਹਾਂ ਦੱਸਿਆ ਕਿ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਨੂੰ ਕਾਨੂੰਨੀ ਦਰਜਾ ਨਾ ਮਿਲਣਾ, ਕਿਸਾਨਾਂ ਦਾ ਵਧਦਾ ਕਰਜ਼ਾ, ਡੀਜ਼ਲ, ਬੀਜ ਅਤੇ ਖਾਦਾਂ ਦੀਆਂ ਅਸਮਾਨ ਛੰੂਹਦੀਆਂ ਕੀਮਤਾਂ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਰੋਸ ਹੈ | ਇਸ ਮੌਕੇ ਦਲਬੀਰ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਵਿਪਨ ਪਹਿਲਵਾਨ, ਗੀਤਾ ਰਾਣੀ, ਰਾਜਵਿੰਦਰ ਕੌਰ, ਬਲਜਿੰਦਰ ਕੌਰ ਸਕਰਾਲਾ, ਗਣੇਸ਼ ਦੋਸਾਂਝ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ਵਿਖੇ 10 ਲੱਖ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਪਿੰਡ ਹਲੇੜ ਵਿਖੇ ਆਯੁਸ਼ ਕੈਂਪ ਲਗਾਇਆ
Ad Position 24