17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬਾਬਾ ਕੇਸਰ ਦਾਸ ਦੀ ਬਰਸੀ ਮਨਾਈ

Ad Position 21
No active advertisement
ਅਜੀਤ ਡੈਸਕ 28-01-2026
ਗੜ੍ਹਦੀਵਾਲਾ, 27 ਜਨਵਰੀ (ਚੱਗਰ)-ਪਿੰਡ ਜੀਆ ਸਹੋਤਾ ਕਲਾਂ ਦੇ ਨਜ਼ਦੀਕ ਗੁਰਦੁਆਰਾ ਬਾਬਾ ਕੇਸਰ ਦਾਸ ਵਿਖੇ ਬਾਬਾ ਕੇਸਰ ਦਾਸ ਜੀ 74ਵੀਂ ਬਰਸੀ ਸਮੂਹ ਸੰਗਤਾਂ ਵਲੋਂ ਮਨਾਈ ਗਈ | ਇਸ ਮੌਕੇ ਰੱਖੇ ਗਏ ਲੜੀਵਾਰ ਅਖੰਡ ਪਾਠਾਂ ਦੇ ਭੋਗ ਉਪਰੰਤ ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਗੁਰਸਾਹਿਬ ਸਿੰਘ ਜ਼ਫਰਵਾਲ, ਭਾਈ ਕਰਨਦੀਪ ਸਿੰਘ ਨੰਗਲ ਈਸ਼ਰ, ਭਾਈ ਬਲਵਿੰਦਰ ਸਿੰਘ ਗੜ੍ਹਦੀਵਾਲਾ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਕਥਾ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪਿ੍ੰਸੀਪਲ ਜਗਜੀਤ ਸਿੰਘ ਰੀਹਲ, ਨੰਬਰਦਾਰ ਪਰਮਿੰਦਰ ਸਿੰਘ ਥੇਂਦਾ, ਕਮਲਦੀਪ ਸਿੰਘ ਸਮਰਾ, ਸਾਬਕਾ ਸਰਪੰਚ ਕੁਲਦੀਪ ਸਿੰਘ ਥੇਂਦਾ, ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜੋਗਿੰਦਰ ਕੌਰ, ਸਕੱਤਰ ਪ੍ਰੋ. ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਨਰਿੰਦਰ ਸਿੰਘ, ਬਲਵਿੰਦਰ ਸਿੰਘ, ਲੰਬੜਦਾਰ ਸੁਰਿੰਦਰ ਸਿੰਘ, ਮਾ. ਸਤਨਾਮ ਸਿੰਘ, ਧਰਮਜੀਤ ਸਿੰਘ, ਮਾ. ਵਿਪਟਨ ਕੁਮਾਰ, ਸਾਬਕਾ ਇੰਸਪੈਕਟਰ ਗੁਰਮੀਤ ਸਿੰਘ, ਜਗਜੀਤ ਸਿੰਘ, ਗੁਰਦੀਪ ਸਿੰਘ, ਹਰਦੀਪ ਸਿੰਘ, ਜਸਵਿੰਦਰਪਾਲ ਸਿੰਘ, ਮੈਨੇਜਰ ਗੁਰਮੁਖ ਸਿੰਘ, ਵਰਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ 'ਚ 77ਵਾਂ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਡਵਿੱਡਾ ਅਹਿਰਾਣਾ ਵਲੋਂ ਫੁੱਟਬਾਲ ਟੂਰਨਾਮੈਂਟ ਸ਼ੁਰੂ
Ad Position 24