17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬਾਬਾ ਮੰਝ ਕਾਨਵੈਂਟ ਸਕੂਲ 'ਚ 77ਵਾਂ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 28-01-2026
ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਦੇਸ਼ ਦਾ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਨੂੰ ਤਿਰੰਗੀਆਂ ਝੰਡੀਆਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਅਤੇ ਪੂਰਾ ਵਾਤਾਵਰਨ ਦੇਸ਼ ਪ੍ਰੇਮ ਨਾਲ ਗੂੰਜ ਉੱਠਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਅਤੇ ਸਕੂਲ ਦੇ ਚੇਅਰਮੈਨ ਮਹੰਤ ਵਰਿੰਦਰ ਸਿੰਘ ਸਿੱਧੂ ਵਲੋਂ ਸਾਂਝੇ ਤੌਰ 'ਤੇ ਤਿਰੰਗਾ ਝੰਡਾ ਲਹਿਰਾਉਣ ਨਾਲ ਹੋਈ | ਇਸ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ ਤੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਸੰਬੋਧਨ ਕਰਦਿਆਂ ਗਣਤੰਤਰ ਦਿਵਸ ਦੀ ਮਹੱਤਤਾ 'ਤੇ ਰੌਸ਼ਨੀ ਪਾਉਂਦੇ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਨੂੰ ਸਮਾਨਤਾ, ਨਿਆਂ ਅਤੇ ਅਧਿਕਾਰਾਂ ਦੇ ਨਾਲ ਨਾਲ ਆਪਣੇ ਕਰਤੱਵ ਦੀ ਵੀ ਯਾਦ ਦਿਲਾਉਂਦੀ ਹੈ | ਸਕੂਲ ਦੇ ਚੇਅਰਮੈਨ ਮਹੰਤ ਵਰਿੰਦਰ ਸਿੰਘ ਸਿੱਧੂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਦੀ ਤਰੱਕੀ ਅਤੇ ਮਜ਼ਬੂਤੀ ਵਿਚ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ | ਪਿ੍ੰਸੀਪਲ ਅਸ਼ਵਨੀ ਕੁਮਾਰ ਨੇ ਵੀ ਵਿਦਿਆਰਥੀਆਂ ਅਤੇ ਸਟਾਫ਼ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਿੱਖਿਆ ਰਾਹੀਂ ਹੀ ਜ਼ਿੰਮੇਵਾਰ ਅਤੇ ਸੱਚੇ ਨਾਗਰਿਕ ਤਿਆਰ ਹੋ ਸਕਦੇ ਹਨ | ਸਮਾਰੋਹ ਦੌਰਾਨ ਹਾਊਸ ਹੈੱਡ ਊਸ਼ਾ ਚੌਹਾਨ ਦੀ ਦੇਖ-ਰੇਖ ਅਧਿਆਪਕਾਂ ਵਲੋਂ ਦੇਸ਼ ਭਗਤੀ ਭਾਸ਼ਣ, ਕਵਿਤਾਵਾਂ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਵਾਇਸ ਪਿ੍ੰਸੀਪਲ ਜਗਮੀਤ ਕੌਰ, ਆਪ੍ਰੇਸ਼ਨਲ ਮੈਨੇਜਰ ਪਰਮਿੰਦਰ ਸਿੰਘ ਅਤੇ ਸਮੂਹ ਅਧਿਆਪਕ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਬਾਹਗਾ ਵਿਖੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਬਾਬਾ ਕੇਸਰ ਦਾਸ ਦੀ ਬਰਸੀ ਮਨਾਈ
Ad Position 24