17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬਾਹਗਾ ਵਿਖੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 28-01-2026
ਗੜ੍ਹਦੀਵਾਲਾ, 27 ਜਨਵਰੀ (ਚੱਗਰ)-ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ 'ਚ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਕਥਾਵਾਚਕ ਭਾਈ ਬਰਜਿੰਦਰ ਸਿੰਘ ਪਰਵਾਨਾ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਸੰਦੀਪ ਸਿੰਘ ਕੂੰਟਾਂ, ਭਾਈ ਹਰਜੀਤ ਸਿੰਘ ਗੋਬਿੰਦਗੜ੍ਹ, ਕਥਾਕਾਰ ਭਾਈ ਸਰਤਾਜ ਸਿੰਘ ਬਸਰਾਵਾਂ, ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾ, ਢਾਡੀ ਬੀਬੀ ਦਲੇਰ ਕੌਰ ਖ਼ਾਲਸਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਸਬਦ ਕੀਰਤਨ, ਗੁਰਮਤਿ ਵਿਚਾਰਾਂ, ਕਵੀਸ਼ਰੀ ਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਪੁੱਜੀਆਂ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਸੰਸਥਾ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸੁਸਾਇਟੀ ਵਲੋਂ ਲੋੜਵੰਦਾਂ ਲਈ ਰਾਸ਼ਨ ਵੰਡ ਸਮਾਗਮ ਵੀ ਕਰਵਾਇਆ ਗਿਆ ਜਿਸ ਦੌਰਾਨ 300 ਦੇ ਕਰੀਬ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਗਿਆ | ਸੰਸਥਾ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ ਵਿਚ ਵੱਡੀ ਗਿਣਤੀ 'ਚ ਨੌਜਵਾਨਾ ਨੇ ਖੂਨ ਦਾਨ ਕੀਤਾ | ਸਮਾਗਮ 'ਚ ਵੱਖ-ਵੱਖ ਸੰਸਥਾਵਾਂ ਤੇ ਵਿਅਕਤੀਆਂ ਵਲੋਂ ਗੁਰ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਵੱਖ-ਵੱਖ ਕਾਰਜ ਕਰਵਾਉਣ ਤੋਂ ਇਲਾਵਾ 1313 ਸੇਵਾ ਸੁਸਾਇਟੀ ਤੇ ਗਿੱਲ ਬ੍ਰਦਰਜ਼ ਵਲੋਂ ਇੱਕ ਐਂਬੂਲੈਂਸ ਤੇ ਇੱਕ ਫਾਇਰਬਿ੍ਗਡ ਦੀ ਗੱਡੀ ਲੈ ਕੇ ਦੇਣ ਦਾ ਐਲਾਨ ਕੀਤਾ | ਸਮਾਗਮ ਦੌਰਾਨ ਭਾਈ ਰਵਿੰਦਰ ਸਿੰਘ ਨੰਗਲ ਈਸ਼ਰ ਨੇ ਸਟੇਜ ਸਕੱਤਰ ਦੀ ਸੇਵਾ ਸੁਚੱਜੇ ਢੰਗ ਨਾਲ ਨਿਭਾਈ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਅਕਾਲੀ ਆਗੂ ਇਕਬਾਲ ਸਿੰਘ ਜੌਹਲ, ਭਾਨਾ ਸਿੱਧੂ, ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਟਕਸਾਲੀ ਕਾਂਗਰਸੀ ਆਗੂ ਜਸਵੰਤ ਸਿੰਘ ਚੌਟਾਲਾ, ਦਵਿੰਦਰ ਸਿੰਘ ਮੂਨਕ, ਭਾਈ ਹਰਪ੍ਰੀਤ ਸਿੰਘ ਟਾਹਲੀ ਸਾਹਿਬ, ਦੁਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਭਾਈ ਜਸਵਿੰਦਰ ਸਿੰਘ ਧੁੱਗਾ, ਜਸਵਿੰਦਰ ਸਿੰਘ ਜੱਸਾ ਪ੍ਰਧਾਨ ਨਗਰ ਕੌਂਸਲ ਗੜ੍ਹਦੀਵਾਲਾ, ਅਮਰਬੀਰ ਸਿੰਘ ਰੜਾ, ਰਜਿੰਦਰ ਤਲਵੰਡੀ, ਲਾਡੀ ਬੁੱਟਰ, ਡਾ. ਮਨਦੀਪ ਸਿੰਘ ਖ਼ਾਲਸਾ, ਹਨੀ ਸੇਠੀ, ਪਿੰਕਾ ਜਰਗ, ਗੁਰਦੀਪ ਸਿੰਘ ਖ਼ਾਲਸਾ, ਦਲਜੀਤ ਸਿੰਘ ਕੈਨੇਡਾ, ਭਾਈ ਪ੍ਰਸ਼ੋਤਮ ਸਿੰਘ, ਸਾਬਕਾ ਡਿਪਟੀ ਡੀ.ਈ.ਓ. ਸੁਖਵਿੰਦਰ ਸਿੰਘ, ਮਨਿੰਦਰ ਸਿੰਘ ਵਿਰਦੀ, ਜਸਵਿੰਦਰ ਸਿੰਘ ਮਣਕੂ, ਸ਼ੈਂਕੀ ਕਲਿਆਣ, ਦਿਸ਼ਾਂਤ ਬਹਿਲ, ਸੁਖਵਿੰਦਰ ਸਿੰਘ ਮੂਣਕ, ਲਖਵਿੰਦਰ ਠੱਕਰ, ਸਾਬਕਾ ਸਰਪੰਚ ਚੈਂਚਲ ਸਿੰਘ ਬਾਹਗਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਹਰੀਆਂ ਵੇਲਾਂ ਤੋਂ ਨਗਰ ਕੀਰਤਨ ਭਲਕੇ ਅਗਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ 'ਚ 77ਵਾਂ ਗਣਤੰਤਰ ਦਿਵਸ ਮਨਾਇਆ
Ad Position 24