ਚੱਬੇਵਾਲ, 27 ਜਨਵਰੀ (ਰਾਜੀਵ ਭਾਰਦਵਾਜ)-ਸ਼੍ਰੀ ਗੁਰੂ ਹਰਿਰਾਏ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ 29 ਜਨਵਰੀ ਦਿਨ ਵੀਰਵਾਰ ਨੂੰ ਸਜਾਇਆ ਜਾਵੇਗਾ | ਇਸ ਸੰਬੰਧੀ ਬਾਬਾ ਨਿਹਾਲ ਸਿੰਘ ਜੀ ਜਥੇਦਾਰ ਹਰੀਆਂ ਵੇਲਾਂ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਦੱਸਿਆ ਕਿ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਵਿੱਤਰ ਅਸਥਾਨ ਇਤਿਹਾਸਕ ਗੁਰਦੁਆਰਾ ਸਾਹਿਬ ਹਰੀਆਂ ਵੇਲਾਂ ਵਿਖੇ ਮਹਾਨ ਗੁਰਮਤਿ ਸਮਾਗਮ-ਜੋੜ ਮੋਲਾ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸਾਹਿਬ ਹਰੀਆਂ ਵੇਲਾਂ ਤੋਂ ਸਵਰੇ 9 ਵਜੇ ਆਰੰਭ ਹੋ ਕੇ ਪਿੰਡ ਚੱਗਰਾਂ, ਬੋਹਣ, ਪੱਟੀ, ਬਜਰਾਵਰ, ਚੱਬੇਵਾਲ, ਸ੍ਰੀ ਗੁਰੂ ਹਰਿਰਾਏ ਸਾਹਿਬ ਮਹਿਲਾ ਕਾਲਜ ਚੱਬੇਵਾਲ, ਮਹਿਨਾ, ਹਰੀਪੁਰ ਤੋਂ ਜੱਟਪੁਰ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਹਰੀਆਂ ਵੇਲਾਂ ਵਿਖੇ ਪਹੁੰਚੇਗਾ ਅਤੇ 31 ਜਨਵਰੀ ਨੂੰ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ |