ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਥਾਣਾ ਸਿਟੀ ਪੁਲਿਸ ਵਲੋਂ ਇਕ ਮਾਮਲੇ 'ਚ ਫ਼ਰਾਰ ਚੱਲ ਰਹੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ | ਥਾਣਾ ਸਿਟੀ ਦੇ ਐਸ.ਐਚ.ਓ. ਗੁਰਸਾਹਿਬ ਸਿੰਘ ਨੇ ਦੱਸਿਆ ਕਿ 24 ਜਨਵਰੀ ਨੂੰ ਥਾਣਾ ਸਿਟੀ 'ਚ ਲੜਾਈ ਝਗੜੇ ਦੌਰਾਨ ਹੋਈ 1 ਵਿਅਕਤੀ ਦੀ ਮੌਤ ਵਾਲੇ ਦਰਜ ਹੋਏ ਇਕ ਮਾਮਲੇ 'ਚ ਫ਼ਰਾਰ ਚੱਲ ਰਹੇ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਸੀ ਅਤੇ ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਗੌਤਮ ਮੱਟੂ ਅਤੇ ਵੰਸ਼ ਮੱਟੂ ਪੁੱਤਰਾਨ ਰਾਜੀਵ ਕੁਮਾਰ ਵਾਸੀ ਮੁਹੱਲਾ ਬਹਾਦਰਪੁਰ ਜੋ ਕਿ ਧੋਬੀਘਾਟ ਨਜ਼ਦੀਕ ਮੌਜੂਦ ਹਨ | ਉਨਾਂ ਦੱਸਿਆ ਕਿ ਇਸ ਤੋਂ ਬਾਅਦ ਜਦੋਂ ਉਹ ਪੁਲਿਸ ਪਾਰਟੀ ਸਮੇਤ ਉਕਤ ਜਗਾ 'ਤੇ ਪਹੁੰਚੇ ਤਾਂ ਉਕਤ ਦੋਨਾਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨਾਂ ਦੱਸਿਆ ਕਿ ਇਸ ਤੋਂ ਬਾਅਦ ਉਨਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਨਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ | ਉਨਾਂ ਦੱਸਿਆ ਕਿ ਹੁਣ ਤੱਕ ਮਾਮਲੇ ਦੇ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ |