18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਡੀ. ਏ. ਵੀ. ਕਾਲਜ 'ਚ ਗਣਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 28-01-2026
ਹੁਸ਼ਿਆਰਪੁਰ, 27 ਜਨਵਰੀ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ 'ਚ ਕਾਲਜ ਮੈਨੇਜਿੰਗ ਕਮੇਟੀ ਪ੍ਰਧਾਨ ਡਾ. ਅਨੂਪ ਕੁਮਾਰ , ਸਕੱਤਰ ਆਰ.ਐਮ. ਭੱਲਾ ਅਤੇ ਪਿ੍ੰਸੀਪਲ ਡਾ. ਵਿਨੈ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੋ: ਮਨੋਜ ਕਪੂਰ ਮੈਂਬਰ ਡੀ.ਏ ਵੀ. ਕਾਲਜ ਮੈਨੇਜਿੰਗ ਕਮੇਟੀ ਤੇ ਡਾਇਰੈਕਟਰ ਟਰਿੱਪਲ ਐਮ ਅਕੈਡਮੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਕਾਲਜ ਪਹੁੰਚਣ 'ਤੇ ਪਿ੍ੰਸੀਪਲ ਪ੍ਰੋਫੈਸਰ ਡਾ. ਵਿਨੈ ਕੁਮਾਰ ਨੇ ਉਨ੍ਹਾਂ ਦਾ ਰਸਮੀ ਸਵਾਗਤ ਕੀਤਾ | ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਬੋਲਦਿਆਂ ਉਨ੍ਹਾਂ ਕਿਹਾ ਕਿ ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ | ਇਸ ਮੌਕੇ ਕਾਲਜ ਵਿਦਿਆਰਥੀਆਂ ਪ੍ਰਭਜੋਤ ਕੌਰ, ਵਾਸੂ ਸਹਿਦੇਵ, ਨਵਨੀਤ, ਨਵਪ੍ਰੀਤ, ਹਰਸ਼ਿਕਾ, ਜੈਸਮੀਨ, ਅਭੈ ਅਤੇ ਆਕਾਸ਼ ਤੱਖੀ ਨੇ ਦੇਸ਼ ਭਗਤੀ ਨਾਲ ਸਬੰਧਿਤ ਗਤੀਵਿਧੀਆਂ ਕਰਕੇ ਸਮਾਂ ਬੰਨ੍ਹ ਦਿੱਤਾ | ਇਸ ਮੌਕੇ ਸਮੂਹ ਟੀਚਿੰਗ, ਨਾਨ ਟੀਚਿੰਗ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ 'ਚ ਵਿਦਿਆਰਥੀ ਹਾਜ਼ਰ ਸਨ | ਮੰਚ ਸੰਚਾਲਨ ਡਾ.ਸੁਰਜੀਤ ਕੌਰ ਵਲੋਂ ਕੀਤਾ ਗਿਆ ਤੇ ਡਾ. ਕੁਲਵੰਤ ਰਾਣਾ ਨੇ ਸਾਰਿਆਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਵਿਖੇ ਗਣਤੰਤਰ ਦਿਵਸ 'ਤੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਚ 77ਵਾਂ ਗਣਤੰਤਰ ਦਿਵਸ ਮਨਾਇਆ
Ad Position 24