13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ 60 ਹਜ਼ਾਰ ਰੁਪਏ ਦਾ ਚੈੱਕ ਭੇਟ <br/>

Ad Position 21
No active advertisement
ਅਜੀਤ ਡੈਸਕ 29-01-2026
ਤਲਵਾੜਾ, 28 ਜਨਵਰੀ (ਐੱਚ. ਐੱਸ. ਮਿੱਠੂ)-ਦੇਸ਼ ਅਤੇ ਵਿਦੇਸ਼ ਵਿਚ ਲੋਕ-ਭਲਾਈ ਦੇ ਕਾਰਜਾਂ ਲਈ ਪ੍ਰਸਿੱਧ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਤਲਵਾੜਾ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ 60 ਹਜ਼ਾਰ ਰੁਪਏ ਦਾ ਚੈੱਕ ਟਰੱਸਟ ਦੀ ਜ਼ਿਲ੍ਹਾ ਹੁਸ਼ਿਆਰਪੁਰ ਇਕਾਈ ਦੇ ਉਪ-ਪ੍ਰਧਾਨ ਪ੍ਰੋਫੈਸਰ ਅਜੈ ਸਹਿਗਲ ਅਤੇ ਡਾ. ਆਈ. ਕੇ. ਸ਼ਰਮਾ ਵਲੋਂ ਸਕੂਲ ਦੀ ਪਿ੍ੰਸੀਪਲ ਜਿਨੇਸ਼ ਬਾਲਾ ਅਤੇ ਕਲਸਟਰ ਹੈੱਡ ਅੰਜੂ ਸ਼ਰਮਾ ਨੂੰ ਸੌਂਪਿਆ ਗਿਆ | ਇਸ ਮੌਕੇ ਪ੍ਰੋਫੈਸਰ ਅਜੈ ਸਹਿਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਸਕੂਲ ਵਿਚ ਸਥਾਪਿਤ ਸਿਲਾਈ ਕੇਂਦਰ, ਕੰਪਿਊਟਰ ਕੇਂਦਰ ਟਰੱਸਟ ਦੀ ਡਾਇਰੈਕਟਰ ਐਜੂਕੇਸ਼ਨ ਇੰਦਰਜੀਤ ਕੌਰ ਗਿੱਲ ਦੀ ਰਹਿਨੁਮਾਈ ਹੇਠ ਅਤੇ ਸਕੂਲ ਪ੍ਰਬੰਧਨ ਦੇ ਸਹਿਯੋਗ ਨਾਲ ਸਫਲਤਾਪੂਰਵਕ ਚੱਲ ਰਹੇ ਹਨ | ਇਸ ਮੌਕੇ ਕੋਆਰਡੀਨੇਟਰ ਸ਼ਵੇਤਾ ਸ਼ਰਮਾ, ਵਿਭਾਗ ਮੁਖੀ ਆਸ਼ਾ ਰਾਣੀ ਅਤੇ ਪ੍ਰਬੰਧਕ ਕਮੇਟੀ ਮੈਂਬਰ ਦਲਜੀਤ ਸਿੰਘ ਜੀਤੂ ਹਾਜ਼ਰ ਰਹੇ |


Ad Position 22
No active advertisement
ਪਿਛਲੀ ਖ਼ਬਰ ਨਿਰਮਲ ਭੇਖ ਮੰਡਲ ਵਲੋਂ ਹੋਲੇ ਮਹੱਲੇ ਮੌਕੇ ਨਗਰ ਕੀਰਤਨ ਸਜਾਉਣ ਸੰਬੰਧੀ ਸੰਤ-ਮਹਾਪੁਰਸ਼ਾਂ ਦੀ ਇਕੱਤਰਤਾ ਅਗਲੀ ਖ਼ਬਰ ਨਿਊਜ਼ੀਲੈਂਡ ਨੇ ਭਾਰਤ ਨੂੰ 50 ਦੌੜਾਂ ਨਾਲ ਹਰਾਇਆ <br/>
Ad Position 24