13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਮਿਤ ਸ਼ਾਹ ਦੀ ਮੋਗਾ ਰੈਲੀ ਪੰਜਾਬ 'ਚ ਭਾਜਪਾ ਨੂੰ ਨਵੀਂ ਦਿਸ਼ਾ ਦੇਵੇਗੀ-ਰਾਕੇਸ਼ ਰਾਠੌਰ

Ad Position 21
No active advertisement
ਅਜੀਤ ਡੈਸਕ 29-01-2026

ਮੁਕੇਰੀਆਂ, 28 ਜਨਵਰੀ (ਰਾਮਗੜ੍ਹੀਆ)-ਭਾਰਤੀ ਜਨਤਾ ਪਾਰਟੀ ਸੰਗਠਨ ਦੀ ਮੀਟਿੰਗ ਭਾਜਪਾ ਜ਼ਿਲ੍ਹਾ ਦਫ਼ਤਰ ਮੁਕੇਰੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਅਜੈ ਕੌਸ਼ਲ ਸੇਠੂ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਜਨਰਲ ਸਕੱਤਰ ਅਤੇ ਜ਼ੋਨ ਇੰਚਾਰਜ ਰਾਕੇਸ਼ ਰਾਠੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਕੇਸ਼ ਰਾਠੌਰ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ 'ਚ ਹੋਣ ਵਾਲੀ ਵਿਸ਼ਾਲ ਰੈਲੀ ਪੰਜਾਬ 'ਚ ਭਾਜਪਾ ਨੂੰ ਨਵੀਂ ਤਾਕਤ ਪ੍ਰਦਾਨ ਕਰੇਗੀ | ਉਨ੍ਹਾਂ ਰੈਲੀ ਨੂੰ ਸਫਲ ਬਣਾਉਣ ਲਈ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਵੱਡੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ ਅਤੇ ਵਰਕਰਾਂ ਨੂੰ ਜ਼ਮੀਨੀ ਪੱਧਰ 'ਤੇ ਸਰਗਰਮ ਰਹਿਣ ਦੀ ਅਪੀਲ ਕੀਤੀ | ਇਸ ਮੌਕੇ ਹਲਕਾ ਵਿਧਾਇਕ ਜੰਗੀ ਲਾਲ ਮਹਾਜਨ, ਸਾਬਕਾ ਮੰਤਰੀ ਅਰੁਣੇਸ਼ ਸ਼ਾਕਰ, ਜ਼ਿਲ੍ਹਾ ਜਨਰਲ ਸਕੱਤਰ ਰਘੂਨਾਥ ਸਿੰਘ ਰਾਣਾ, ਯੋਗੇਸ਼ ਸਪਰਾ, ਜਨਰਲ ਸਕੱਤਰ ਅਨੀਤਾ ਕੁਮਾਰੀ, ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਮਨਕੋਟੀਆ, ਜ਼ਿਲ੍ਹਾ ਮੀਤ ਪ੍ਰਧਾਨ ਅਨੂਪ ਭੱਟੀ, ਰਘੂਨਾਥ ਸਿੰਘ ਰਾਣਾ ਦਸੂਹਾ, ਸੁਸ਼ੀਲ ਕੁਮਾਰ ਪਿੰਕੀ, ਜ਼ਿਲ੍ਹਾ ਪ੍ਰਧਾਨ ਐਸ.ਸੀ ਮੋਰਚਾ ਵਿਸ਼ਾਲ ਹੰਸ ਬੱਬੂ, ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਅਸ਼ਵਨੀ ਚੌਧਰੀ, ਸੁਰਿੰਦਰ ਕੁਮਾਰ ਜਾਜਾ, ਮੰਡਲ ਪ੍ਰਧਾਨ ਵਿਨੋਦ ਕੁਮਾਰ, ਮੰਡਲ ਪ੍ਰਧਾਨ ਵਿਨੋਦ ਮਿੱਠੂ, ਮੰਡਲ ਪ੍ਰਧਾਨ ਚਰਨਜੀਤ ਸਿੰਘ, ਮੰਡਲ ਪ੍ਰਧਾਨ ਕਰਨ ਸਿੰਘ, ਅਨਿਲ ਸ਼ਰਮਾ ਸਿੰਘਪੁਰਾ, ਮੰਡਲ ਪ੍ਰਧਾਨ ਨੀਰਜ ਸਾਹਨੀ ਬੰਟੀ, ਮੰਡਲ ਪ੍ਰਧਾਨ ਕੁਲਤਾਰ ਸਿੰਘ ਹੈਪੀ, ਮੰਡਲ ਪ੍ਰਧਾਨ ਸੁਨੀਲ ਕੁਮਾਰ ਪਿੰਕੀ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀਆ ਗ੍ਰਾਮੀਣ ਡਾਕ ਕਰਮਚਾਰੀ ਸੰਘ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਅਗਲੀ ਖ਼ਬਰ ਟ੍ਰੈਫ਼ਿਕ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾ ਰਹੇ ਹਨ ਰੇਤ ਤੇ ਬਜਰੀ ਵਾਲੇ ਟਿੱਪਰ
Ad Position 24