13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਕਾਲੀ ਆਗੂ ਧਾਲੀਵਾਲ ਦਾ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਸਨਮਾਨ

Ad Position 21
No active advertisement
ਅਜੀਤ ਡੈਸਕ 29-01-2026

ਅੱਡਾ ਸਰਾਂ, 28 ਜਨਵਰੀ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾ ਵਾਸੀ ਨੌਜਵਾਨ ਅਕਾਲੀ ਆਗੂ ਗੁਰਪ੍ਰੀਤ ਸਿੰਘ ਧਾਲੀਵਾਲ ਯੂਥ ਕਾਂਗਰਸ ਆਗੂਆਂ ਲੱਬਾ ਜਹੂਰਾ, ਗੋਲਡੀ ਕਲਿਆਣਪੁਰ, ਪਰਵਿੰਦਰ ਸਹਿਬਾਜ਼ਪੁਰ ਦੀ ਮੌਜੂਦਗੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਦਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਹੁਸ਼ਿਆਰਪੁਰ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਵਲੋਂ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਸਨਮਾਨ ਕੀਤਾ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਸੰਗਠਨ ਵਿਚ ਅਹਿਮ ਸਥਾਨ ਦਿੱਤਾ ਜਾਵੇਗਾ | ਉਨ੍ਹਾਂ ਆਖਿਆ ਕਿ ਮੌਜੂਦਾ ਪੰਜਾਬ ਸਰਕਾਰ ਹਰ ਫ਼ਰੰਟ ਤੇ ਨਾਕਾਮ ਸਾਬਤ ਹੋਈ ਹੈ | ਕੋਈ ਵੀ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਨਹੀਂ ਹੈ | ਇਸ ਮੌਕੇ ਸਰਪੰਚ ਅੰਕਿਤ ਸ਼ਰਮਾ, ਰਵਿੰਦਰ ਜੀਤ ਸਿੰਘ, ਬਲਜਿੰਦਰ ਸਿੰਘ, ਜਗਜੀਤ ਸਿੰਘ, ਲਵਪ੍ਰੀਤ ਮਹਿਤਾ, ਵਰਿੰਦਰ ਸਿੰਘ, ਸੁਖਦੀਪ ਸਿੰਘ ਸੋਹੀਆ, ਬ੍ਰਹਮਜੀਤ ਸੈਣੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡਾ. ਰਾਜ ਕੁਮਾਰ ਵਲੋਂ ਕੇਂਦਰੀ ਬਜਟ ਦੀ ਤਾਰੀਖ਼ ਮੁੜ ਤੈਅ ਕਰਨ ਦੀ ਮੰਗ ਅਗਲੀ ਖ਼ਬਰ ਭਾਰਤੀਆ ਗ੍ਰਾਮੀਣ ਡਾਕ ਕਰਮਚਾਰੀ ਸੰਘ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਧਰਨਾ
Ad Position 24