ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਨਸ਼ੀਲੇ ਪਦਾਰਥ ਬਰਾਮਦ ਕਰਕੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਪੁਲਿਸ ਨੇ ਗੁਰਜੀਤ ਕੁਮਾਰ ਵਾਸੀ ਨੌਨੀਤਪੁਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ ਜਦਕਿ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਦਸ਼ਰਤ ਉਰਫ਼ ਦੇਵ ਵਾਸੀ ਰਾਮ ਨਗਰ ਨੂੰ ਕਾਬੂ ਕਰਕੇ ਉਸ ਤੋਂ 9 ਹਜ਼ਾਰ ਮਿਲੀ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਹਨ |