13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਧੁੱਗਾ ਵਲੋਂ ਸੰਤ ਨਿਰੰਜਨ ਦਾਸ ਨੂੰ ਪਦਮਸ੍ਰੀ ਐਵਾਰਡ ਮਿਲਣ 'ਤੇ ਵਧਾਈ

Ad Position 21
No active advertisement
ਅਜੀਤ ਡੈਸਕ 29-01-2026
ਦਸੂਹਾ, 28 ਜਨਵਰੀ (ਭੁੱਲਰ)-ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਜਥੇਦਾਰ ਦੇਸ ਰਾਜ ਸਿੰਘ ਧੁੱਗਾ ਨੇ ਸੰਤ ਨਿਰੰਜਨ ਦਾਸ ਡੇਰਾ ਸੱਚਖੰਡ ਬੱਲਾਂ ਨੂੰ ਪਦਮਸ੍ਰੀ ਐਵਾਰਡ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸੰਤ ਨਿਰੰਜਨ ਦਾਸ ਨੂੰ ਭਾਰਤ ਦੇਸ਼ ਦਾ ਤੀਜਾ ਵੱਡਾ ਨਾਗਰਿਕ ਅਵਾਰਡ ਪਦਮ ਸ੍ਰੀ ਮਿਲਣ 'ਤੇ ਸਮੁੱਚੇ ਪੰਜਾਬ ਵਾਸੀਆਂ ਨੂੰ ਬਹੁਤ ਵੱਡਾ ਮਾਣ ਪ੍ਰਾਪਤ ਹੋਇਆ ਹੈ | ਉਨ੍ਹਾਂ ਕਿਹਾ ਕਿ ਸੰਤ ਨਿਰੰਜਨ ਦਾਸ ਵਲੋਂ ਬਹੁਤ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਜਥੇਦਾਰ ਧੁੱਗਾ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਵਲੋਂ ਧਾਰਮਿਕ ਮਾਮਲਿਆਂ ਵਿਚ ਸੁਚੱਜੀ ਅਗਵਾਈ ਕੀਤੀ ਜਾ ਰਹੀ ਹੈ ਜਿਸ ਸਦਕਾ ਭਾਰਤ ਸਰਕਾਰ ਵਲੋਂ ਪਦਮ ਸ੍ਰੀ ਅਵਾਰਡ ਨਾਲ ਨਿਵਾਜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਜਲਦੀ ਹੀ ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਅਵਾਰਡ ਮਿਲਣ ਦੀ ਖ਼ੁਸ਼ੀ ਵਿਚ ਉਨ੍ਹਾਂ ਵਲੋਂ ਸਮਾਗਮ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ | ਉਨ੍ਹਾਂ ਸੰਤ ਨਿਰੰਜਨ ਦਾਸ ਨੂੰ ਐਵਾਰਡ ਮਿਲਣ 'ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਉਨ੍ਹਾਂ ਨਾਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ 3 ਦਿਨਾ ਸਮਾਗਮ 1 ਤੋਂ-ਸੰਤ ਸੁਰਿੰਦਰ ਦਾਸ ਅਗਲੀ ਖ਼ਬਰ ਨਾਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
Ad Position 24