13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ 3 ਦਿਨਾ ਸਮਾਗਮ 1 ਤੋਂ-ਸੰਤ ਸੁਰਿੰਦਰ ਦਾਸ

Ad Position 21
No active advertisement
ਅਜੀਤ ਡੈਸਕ 29-01-2026
ਗੜ੍ਹਸ਼ੰਕਰ, 28 ਜਨਵਰੀ (ਧਾਲੀਵਾਲ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵੱਲੋਂ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਸਬੰਧੀ ਤਿੰਨ ਦਿਨਾਂ ਸਮਾਗਮ ਕਰਵਾਏ ਜਾ ਰਹੇ ਹਨ ਜਿਨ੍ਹਾਂ ਦੀ ਸ਼ੁਰੂਆਤ 1 ਫਰਵਰੀ ਤੋਂ ਹੋਵੇਗੀ | ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਅਤੇ ਮੁੱਖ ਖ਼ਜ਼ਾਨਚੀ ਸੰਤ ਕਰਮ ਚੰਦ ਨੇ ਦੱਸਿਆ ਕਿ ਇਸ ਵਾਰ ਇਹ ਸਮਾਗਮ 1 ਫਰਵਰੀ ਤੋਂ 3 ਫਰਵਰੀ ਤੱਕ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ 3 ਦਿਨਾਂ ਸਮਾਗਮਾਂ ਦੀ ਸਫਲਤਾ ਲਈ ਮਿਸ਼ਨ ਵ ਲੋਂ ਪੂਰੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਰਾਜਸਥਾਨ, ਉੱਤਰ ਪ੍ਰਦੇਸ਼, ਦਿੱਲੀ ਵਿਖੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਸੰਗਤਾਂ ਦੇ ਰਾਤ ਠਹਿਰਨ, ਆਉਣ ਜਾਣ ਲਈ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ | ਸੰਗਤਾਂ ਦੀ ਸਹੂਲਤ ਲਈ ਆਵਾਜਾਈ ਨੂੰ ਵੇਖਦੇ ਹੋਏ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੜਕਾਂ ਨੂੰ ਚੌੜਾ ਕਰਵਾਉਣ ਦੇ ਵਿਸ਼ੇਸ਼ ਉਪਰਾਲੇ ਕੀਤਾ ਜਾ ਰਹੇ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ |
Ad Position 22
No active advertisement
ਪਿਛਲੀ ਖ਼ਬਰ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ਿਲ੍ਹੇ ਭਰ 'ਚ ਜਾਗਰੂਕਤਾ ਮੁਹਿੰਮ ਕੀਤੀ ਤੇਜ਼-ਆਰ.ਟੀ.ਓ ਅਗਲੀ ਖ਼ਬਰ ਧੁੱਗਾ ਵਲੋਂ ਸੰਤ ਨਿਰੰਜਨ ਦਾਸ ਨੂੰ ਪਦਮਸ੍ਰੀ ਐਵਾਰਡ ਮਿਲਣ 'ਤੇ ਵਧਾਈ
Ad Position 24