13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ਿਲ੍ਹੇ ਭਰ 'ਚ ਜਾਗਰੂਕਤਾ ਮੁਹਿੰਮ ਕੀਤੀ ਤੇਜ਼-ਆਰ.ਟੀ.ਓ

Ad Position 21
No active advertisement
ਅਜੀਤ ਡੈਸਕ 29-01-2026
ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸੜਕ ਸੁਰੱਖਿਆ ਮਹੀਨਾ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ੍ਹੇ 'ਚ ਇਕ ਵਿਸ਼ਾਲ ਸੜਕ ਸੁਰੱਖਿਆ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦਾ ਉਦੇਸ਼ ਸੜਕ ਹਾਦਸਿਆਂ ਨੂੰ ਘਟਾਉਣਾ, ਨਾਗਰਿਕਾਂ ਵਿੱਚ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸੁਰੱਖਿਅਤ ਸੜਕ ਸਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ | ਇਸ ਜਾਣਕਾਰੀ ਦਾ ਖ਼ੁਲਾਸਾ ਕਰਦਿਆਂ ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਓ) ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਵਿਦਿਆਰਥੀਆਂ ਨੂੰ ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ, ਤੇਜ਼ ਰਫ਼ਤਾਰ ਦੇ ਖ਼ਤਰਿਆਂ, ਪ੍ਰਭਾਵ ਹੇਠ ਗੱਡੀ ਚਲਾਉਣ ਤੋਂ ਬਚਣ ਅਤੇ ਟਰੈਫ਼ਿਕ ਸਿਗਨਲਾਂ ਦੀ ਪਾਲਨਾ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਵਿਦਿਆਰਥੀਆਂ ਨੂੰ ਸੇਫ਼ ਰੋਡ ਯੂਜ਼ਰ ਬਣਨ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਸਮਾਜ ਦੇ ਹਰੇਕ ਨਾਗਰਿਕ ਦੀ ਸਮੂਹਿਕ ਜ਼ਿੰਮੇਵਾਰੀ ਵੀ ਹੈ | ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਟਰੈਫ਼ਿਕ ਨਿਯਮਾਂ ਦੀ ਇਮਾਨਦਾਰੀ ਨਾਲ ਪਾਲਣਾ ਕਰਨ ਅਤੇ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਸਵੀਰ ਰਾਜਾ ਵਲੋਂ ਪਿੰਡ ਦਬੁਰਜੀ ਵਿਖੇ ਬਣਨ ਵਾਲੇ ਖੇਡ ਸਟੇਡੀਅਮ ਦਾ ਉਦਘਾਟਨ ਅਗਲੀ ਖ਼ਬਰ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ 3 ਦਿਨਾ ਸਮਾਗਮ 1 ਤੋਂ-ਸੰਤ ਸੁਰਿੰਦਰ ਦਾਸ
Ad Position 24