ਹੁਸ਼ਿਆਰਪੁਰ, 28 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਠੱਕਰਵਾਲ ਦਾ 25ਵਾਂ ਸਥਾਪਨਾ ਦਿਵਸ ਮੌਕੇ 30 ਜਨਵਰੀ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਵਾਸੀ ਸੰਗਤਾਂ, ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਗੁਰਮਤਿ ਤੇ ਸ਼ੁਕਰਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਾ. ਸਰਬਜੀਤ ਸਿੰਘ ਮੰਝ ਨੇ ਦੱਸਿਆ ਕਿ ਇਸ ਮੌਕੇ ਸਵੇਰੇ 10 ਵਜੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਦੁਪਹਿਰ 2 ਵਜੇ ਤੱਕ ਦੀਵਾਨ ਸਜਣਗੇ, ਜਿਨ੍ਹਾਂ 'ਚ ਭਾਈ ਸਰਬਜੀਤ ਸਿੰਘ ਪਾਰਸ ਢਾਡੀ ਜਥਾ ਤੇ ਹੋਰ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਨਗੇ |