14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਕਵੀ ਦਿਲਪ੍ਰੀਤ ਕਾਹਲੋਂ ਦਾ ਕਾਵਿ ਸੰਗ੍ਰਹਿ 'ਸਰਦਲ ਤੋਂ ਸਰਦਲ ਤੱਕ' ਲੋਕ ਅਰਪਣ

Ad Position 21
No active advertisement
ਅਜੀਤ ਡੈਸਕ 29-01-2026
ਗੜ੍ਹਦੀਵਾਲਾ, 28 ਜਨਵਰੀ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਭਾਸ਼ਾ ਕਲਚਰ ਕਲੱਬ, ਸਾਹਿਤ ਸਭਾ ਦਸੂਹਾ-ਗੜ੍ਹਦੀਵਾਲਾ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਵੀ ਦਿਲਪ੍ਰੀਤ ਕਾਹਲੋਂ ਦੇ ਪਲੇਠੇ ਕਾਵਿ ਸੰਗ੍ਰਹਿ 'ਸਰਦਲ ਤੋਂ ਸਰਦਲ ਤੱਕ' ਦਾ ਲੋਕ ਅਰਪਣ ਅਤੇ ਸਾਹਿਤਕ ਚਰਚਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਪ੍ਰੋ. ਸੁਰਜੀਤ ਜੱਜ ਪ੍ਰਧਾਨ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ, ਵਾਈਸ ਪਿ੍ੰਸੀਪਲ ਸੰਜੀਵ ਸਿੰਘ, ਪ੍ਰੋ. ਸੰਧੂ ਹਰਿਆਣਵੀ ਜਨਰਲ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ, ਸੁਰਿੰਦਰ ਸਿੰਘ ਨੇਕੀ ਜਨਰਲ ਸਕੱਤਰ ਸਾਹਿੱਤ ਸਭਾ ਦਸੂਹਾ-ਗੜ੍ਹਦੀਵਾਲਾ, ਪ੍ਰੋ. ਬਲਦੇਵ ਸਿੰਘ ਬੱਲੀ ਪ੍ਰਧਾਨ ਪ੍ਰਗਤੀਸ਼ੀਲ ਲੇਖਕ ਸੰਘ ਹੁਸ਼ਿਆਰਪੁਰ, ਪਿ੍ੰਸੀਪਲ ਨਵਤੇਜ ਗੜ੍ਹਦੀਵਾਲਾ ਜਨਰਲ ਸਕੱਤਰ ਪ੍ਰਗਤੀਸ਼ੀਲ ਲੇਖਕ ਸੰਘ ਹੁਸ਼ਿਆਰਪੁਰ, ਜਗਦੀਸ਼ ਰਾਣਾ, ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਹੁਸ਼ਿਆਰਪੁਰ ਸ਼ਾਮਿਲ ਹੋਏ | ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਡਾ. ਅਰਮਨਪ੍ਰੀਤ ਸਿੰਘ ਨੇ ਪੁਸਤਕ ਉੱਪਰ ਆਪਣਾ ਪੇਪਰ ਪੇਸ਼ ਕੀਤਾ | ਇਸ ਮੌਕੇ ਉੱਘੇ ਸਾਹਿਤਕਾਰ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਹੁਸ਼ਿਆਰਪੁਰ, ਕੇਵਲ ਕਲੋਟੀ, ਪੋ੍ਰ. ਸ਼ਾਮ ਸਿੰਘ, ਜਗਦੀਸ਼ ਰਾਣਾ ਜਲੰਧਰ, ਰਜਿੰਦਰ ਸਿੰਘ ਢੱਡਾ ਨੇ ਕਾਵਿ ਸੰਗ੍ਰਹਿ ਉੱਪਰ ਗੰਭੀਰ ਅਤੇ ਵਿਚਾਰਪੂਰਕ ਚਰਚਾ ਕੀਤੀ | ਲੇਖਕ ਦਿਲਪ੍ਰੀਤ ਕਾਹਲੋਂ ਨੇ ਕਾਲਜ ਪ੍ਰਬੰਧਨ, ਪੰਜਾਬੀ ਵਿਭਾਗ ਅਤੇ ਸਾਹਿੱਤ ਸਭਾ ਦਸੂਹਾ-ਗੜ੍ਹਦੀਵਾਲਾ ਦਾ ਧੰਨਵਾਦ ਕੀਤਾ | ਇਸ ਮੌਕੇ ਜਗਦੀਸ਼ ਰਾਣਾ ਦਾ ਕਲੰਡਰ 'ਸ਼ਾਇਰਾਂ ਦੀ ਦੁਨੀਆ' (2026) ਵੀ ਰਿਲੀਜ਼ ਕੀਤਾ ਗਿਆ | ਇਸ ਮੌਕੇ ਕਾਲਜ ਦੇ ਸਮੂਹ ਸਟਾਫ਼, ਇਲਾਕੇ ਦੇ ਨਾਮਵਰ ਸਾਹਿਤਕਾਰਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਾਹਿੱਤ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੇ 25ਵੇਂ ਸਥਾਪਨਾ ਦਿਵਸ ਮੌਕੇ ਗੁਰਮਤਿ ਸਮਾਗਮ ਭਲਕੇ
Ad Position 24