14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੇਂਟ ਸੋਲਜਰ ਸਕੂਲ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਸਮੂਹ ਸਟਾਫ਼ ਨੇ ਹਿੱਸਾ ਲਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਤੇ ਲੋਕਤੰਤਰਿਕ ਪ੍ਰਣਾਲੀ ਤੋਂ ਜਾਣੂ ਕਰਵਾਇਆ ਗਿਆ | ਡਾਇਰੈਕਟਰ ਉਰਮਿਲ ਸੂਦ ਨੇ ਕਿਹਾ ਕਿ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਗਣਰਾਜ ਹੈ | ਇੱਥੇ ਲੋਕਾਂ ਦੀ ਸਰਕਾਰ ਲੋਕਾਂ ਦੁਆਰਾ ਲੋਕਾਂ ਲਈ ਚੁਣੀ ਜਾਂਦੀ ਹੈ | ਇੱਥੇ ਸਾਰੇ ਨਾਗਰਿਕਾਂ ਨੂੰ 18 ਸਾਲ ਦੀ ਉਮਰ ਤੋਂ ਬਾਅਦ ਵੋਟ ਪਾਉਣ ਦਾ ਸੰਵਿਧਾਨਕ ਅਧਿਕਾਰ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਇਸ ਅਧਿਕਾਰ ਦੀ ਵਰਤੋਂ ਦੇਸ਼ ਦੀ ਬਿਹਤਰੀ ਲਈ ਕਰਨੀ ਚਾਹੀਦੀ ਹੈ | ਉਨ੍ਹਾਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰਾਜਪੂਤ ਭਾਈਚਾਰੇ ਨੇ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਟਿਕਟ ਦੇਣ ਦੀ ਕੀਤੀ ਮੰਗ ਅਗਲੀ ਖ਼ਬਰ ਕਵੀ ਦਿਲਪ੍ਰੀਤ ਕਾਹਲੋਂ ਦਾ ਕਾਵਿ ਸੰਗ੍ਰਹਿ 'ਸਰਦਲ ਤੋਂ ਸਰਦਲ ਤੱਕ' ਲੋਕ ਅਰਪਣ
Ad Position 24