14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਰਾਜਪੂਤ ਭਾਈਚਾਰੇ ਨੇ ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਟਿਕਟ ਦੇਣ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 29-01-2026
ਭੰਗਾਲਾ, 28 ਜਨਵਰੀ (ਬਲਵਿੰਦਰਜੀਤ ਸਿੰਘ ਸੈਣੀ)- ਰਾਜਪੂਤ ਭਾਈਚਾਰੇ ਦੇ ਵੱਖ-ਵੱਖ ਸੰਗਠਨਾਂ ਦੁਆਰਾ ਮੁਕੇਰੀਆਂ ਦੇ ਮਾਨਸਰ ਕਸਬੇ ਵਿਚ ਨਰੋਤਮ ਸਿੰਘ ਸਾਬਾ ਸੱਲੋਵਾਲ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਕਰਨੀ ਸੈਨਾ ਪੰਜਾਬ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੁਕੇਰੀਆਂ ਠਾਕੁਰ ਨਰੋਤਮ ਸਿੰਘ ਸਾਬਾ ਨੇ ਭੰਗਾਲਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਅੰਦਰ ਰਾਜਪੂਤ ਬਿਰਾਦਰੀ ਦੇ ਲੋਕ ਵੱਡੀ ਗਿਣਤੀ ਵਿਚ ਰਹਿੰਦੇ ਹਨ | ਉਨ੍ਹਾਂ ਮੰਗ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵਿਧਾਨ ਸਭਾ ਮੁਕੇਰੀਆਂ ਤੋਂ ਰਾਜਪੂਤ ਬਰਾਦਰੀ ਦੇ ਆਗੂ ਨੂੰ ਟਿਕਟ ਦਿੱਤੀ ਜਾਵੇ | ਉਨ੍ਹਾਂ ਕਿਹਾ ਜੇਕਰ ਕਾਂਗਰਸ ਹਾਈਕਮਾਨ ਰਾਜਪੂਤ ਬਰਾਦਰੀ ਦੇ ਆਗੂ ਨੂੰ ਟਿਕਟ ਦਿੰਦੀ ਹੈ ਤਾਂ ਮੁਕੇਰੀਆਂ ਤੋਂ ਵੱਡੀ ਗਿਣਤੀ ਵਿਚ ਜਿੱਤ ਪ੍ਰਾਪਤ ਕਰਕੇ ਇਹ ਟਿਕਟ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਈ ਜਾਵੇਗੀ | ਇਸ ਮੌਕੇ ਵੱਡੀ ਗਿਣਤੀ ਵਿਚ ਰਾਜਪੂਤ ਭਾਈਚਾਰੇ ਦੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਸਰਵ ਪਿਤਰੀ ਮੁਕਤੀ ਏਵਮ ਮਾਨਵ ਕਲਿਆਣ' ਸੰਸਥਾ ਵਲੋਂ ਐਸ.ਪੀ.ਐਨ. ਕਾਲਜ ਨੂੰ 57000 ਰੁਪਏ ਦਾਨ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ
Ad Position 24