ਹਰਿਆਣਾ, 28 ਜਨਵਰੀ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਹਰਿਆਣਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਜਗਦੀਪ ਸਿੰਘ ਵਲੋਂ ਸਾਰੀਆਂ ਧਾਰਮਿਕ ਰਸਮਾਂ ਨਿਭਾਉਣ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਰਾਮ ਤੀਰਥ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕਰਨ ਉਪਰੰਤ ਇਹ ਨਗਰ ਕੀਰਤਨ ਰਵਾਨਾ ਹੋਇਆ, ਜੋ ਕੋਠੇ ਪ੍ਰੇਮ ਨਗਰ, ਕੋਠੇ ਕਿ੍ਸ਼ਨ ਨਗਰ, ਗੁਰਦੁਆਰਾ ਬਾਬਾ ਬੁੱਢਾ ਜੀ ਸਾਹਿਬ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਰਾਮ ਤੀਰਥ, ਕੌਂਸਲਰ ਬੀਬੀ ਗੁਰਦੇਵ ਕੌਰ, ਕੌਂਸਲਰ ਇਕਬਾਲ ਸਿੰਘ, ਕੌਂਸਲਰ ਰਜਨੀ ਸ਼ਰਮਾ, ਕੌਂਸਲਰ ਰਾਮਜੀਤ, ਕੌਂਸਲਰ ਪਵਨ ਕੁਮਾਰ, ਨਿਰਮਲ ਸਿੰਘ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ, ਰਵਿੰਦਰ ਕੁਮਾਰ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਬਿੱਟਾ, ਮਲਕੀਤ ਸਿੰਘ, ਨਿਰਮਲ ਸਿੰਘ, ਜਤਿੰਦਰ ਸਿੰਘ, ਹਰਵਿੰਦਰ ਸਿੰਘ, ਰਿੰਕੂ, ਪ੍ਰਦੀਪ ਕੁਮਾਰ, ਤਾਰਾ, ਮਣੀ, ਬਲਵਿੰਦਰ ਸਿੰਘ ਸੋਨੂੰ, ਜੋਨੀ, ਕੇਵਲ ਚੰਦ, ਲਖਵਿੰਦਰ ਸਿੰਘ ਟਿਮਰੀ, ਬੱਬੂ, ਅਸ਼ਨੀ ਕੁਮਾਰ, ਪਰਮਜੀਤ ਸਿੰਘ, ਲੱਕੀ, ਹੈਪੀ, ਅਭੀ, ਆਕਾਸ਼, ਹਰਪ੍ਰੀਤ, ਪਿੰਦਰ, ਜਸਵਿੰਦਰ ਕੌਰ, ਸਿਮਰਜੀਤ ਕੌਰ, ਪਵਨ ਕੁਮਾਰ ਟਿੰਕੂ ਆਦਿ ਹਾਜ਼ਰ ਸਨ |