14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਢਾਡੀ ਦਿਲਬਰ ਦੀ ਯਾਦ 'ਚ ਢਾਡੀ ਤੇ ਕੀਰਤਨ ਦਰਬਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 29-01-2026
ਗੜ੍ਹਦੀਵਾਲਾ, 28 ਜਨਵਰੀ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਕੌਮ ਦੇ ਵਿਦਵਾਨ ਢਾਡੀ ਗਿਆਨੀ ਦਇਆ ਸਿੰਘ ਦਿਲਬਰ, ਗਿਆਨੀ ਕੁਲਜੀਤ ਸਿੰਘ ਦਿਲਬਰ ਦੀ ਯਾਦ ਵਿੱਚ ਢਾਡੀ ਤੇ ਕੀਰਤਨ ਦਰਬਾਰ ਸਮਾਗਮ ਪਿੰਡ ਅੰਬਾਲਾ ਜੱਟਾਂ ਵਿਖੇ ਕਰਵਾਇਆ ਗਿਆ | ਜਿਸ ਵਿੱਚ ਕੌਮ ਦੇ ਵਿਦਵਾਨ ਢਾਡੀ ਗਿਆਨੀ ਖੜਕ ਸਿੰਘ ਪਠਾਨਕੋਟ, ਗਿਆਨੀ ਸੋਹਣ ਸਿੰਘ ਸੇਵਕ ਗੜ੍ਹਸ਼ੰਕਰ, ਗਿਆਨੀ ਜਸਪਾਲ ਸਿੰਘ ਤਾਨ ਸ਼੍ਰੀ ਫ਼ਤਿਹਗੜ੍ਹ ਸਾਹਿਬ, ਗਿਆਨੀ ਸੁਖਨਿਰੰਜਨ ਸਿੰਘ ਸੁਮਨ ਮੁੱਲਾਂਪੁਰ, ਗਿਆਨੀ ਜਤਿੰਦਰ ਸਿੰਘ ਨੂਰਪੁਰੀ ਨਕੋਦਰ ਨੇ ਢਾਡੀ ਵਾਰਾਂ ਅਤੇ ਪੰਥ ਦੇ ਮਹਾਨ ਕੀਰਤਨੀਏ ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਅਮੋਲਕ ਸਿੰਘ ਪ੍ਰੀਤਮਪੁਰੇ, ਭਾਈ ਪਿ੍ਤਪਾਲ ਸਿੰਘ ਦਸੂਹਾ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕੌਮ ਦੇ ਵਿਦਵਾਨ ਢਾਡੀ ਗਿਆਨੀ ਦਇਆ ਸਿੰਘ ਦਿਲਬਰ ਵਲੋਂ ਨਿਭਾਈਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੰਤ ਹਰਚਰਨ ਸਿੰਘ ਦੀ ਤਰਫ਼ੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਆਤਮਾ ਸਿੰਘ ਧੂਤ, ਜਸਵਿੰਦਰ ਸਿੰਘ ਸੈਫ਼, ਸੁਖਪਾਲ ਸਿੰਘ ਢੱਟ, ਜਗਦੀਪ ਸਿੰਘ ਢੱਟ, ਕੁਲਜੀਤ ਸਿੰਘ ਢੱਟ, ਹਰਭਜਨ ਸਿੰਘ ਢੱਟ, ਜੋਬਨਪ੍ਰੀਤ ਸਿੰਘ, ਯੁਵਰਾਜ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਉਂਕਾਰ ਸਿੰਘ, ਪ੍ਰੀਤਮ ਸਿੰਘ, ਹਰਜਿੰਦਰ ਸਿੰਘ, ਗੁਰਦੇਵ ਸਿੰਘ, ਗੁਰ ਸਿਮਰਨ ਸਿੰਘ, ਕੀਮਤੀ ਸਿੰਘ, ਚਰਨਜੀਤ ਸਿੰਘ, ਬਹਾਦਰ ਸਿੰਘ, ਬਲਜਿੰਦਰ ਸਿੰਘ, ਹਰਵੀਰ ਸਿੰਘ ਚੌਹਾਨ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਸ਼ੀਲ ਪਿੰਕੀ ਨੇ ਰਾਮਪੁਰ ਮੰਦਰ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਘਾਗੋਂ ਰੋੜਾਂਵਾਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮੀਟਿੰਗ
Ad Position 24