14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੇਂਟ ਸੋਲਜਰ ਸਕੂਲਾਂ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਾਰੀਆਂ ਬ੍ਰਾਂਚਾਂ 'ਚ ਬਸੰਤ ਪੰਚਮੀ ਦਾ ਤਿਉਹਾਰ ਦਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਕਰਵਾਏ ਗਏ ਪ੍ਰੋਗਰਾਮ ਦੌਰਾਨ ਸਕੂਲ ਪਿ੍ੰਸੀਪਲਾਂ ਦੀ ਅਗਵਾਈ 'ਚ ਮਾਂ ਸਰਸਵਤੀ ਦੀ ਪੂਜਾ ਕੀਤੀ ਗਈ | ਸੱਭਿਆਚਾਰਕ ਪ੍ਰੋਗਰਾਮਾਂ ਦੌਰਾਨ ਬੱਚਿਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਸਮਾਂ ਬੰਨਿ੍ਹਆ | ਇਸ ਮੌਕੇ ਵਿਦਿਆਰਥੀਆਂ 'ਚ ਪਤੰਗਬਾਜ਼ੀ ਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ | ਸਾਰੀਆਂ ਸੰਸਥਾਵਾਂ ਨੂੰ ਪੀਲੇ ਫੁੱਲਾਂ ਤੇ ਰੰਗਾਂ ਨਾਲ ਸਜਾਇਆ ਗਿਆ | ਵਿਦਿਆਰਥੀ ਤੇ ਸਟਾਫ਼ ਮੈਂਬਰ ਵੀ ਪੀਲੇ ਰੰਗ ਦੇ ਪਹਿਰਾਵੇ ਚ ਸਜੇ ਹੋਏ ਸਨ | ਇਸ ਮੌਕੇ ਡਾਇਰੈਕਟਰ ਸੁਖਦੇਵ ਸਿੰਘ, ਡਾਇਰੈਕਟਰ ਇੰਦਰ ਕੁਮਾਰ ਸਾਹਨੀ, ਡਾਇਰੈਕਟਰ ਉਰਮਿਲ ਸੂਦ, ਪਿ੍ੰਸੀਪਲ ਇੰਜੀਨੀਅਰ ਹਰਜੀਤ ਸਿੰਘ, ਪਿ੍ੰਸੀਪਲ ਸਤਵਿੰਦਰ ਕੌਰ, ਸ਼ੈਲੀ ਭੱਲਾ, ਅਮਿਤ ਠਾਕੁਰ, ਮੇਧਾ ਵਸ਼ਿਸ਼ਟ, ਗਗਨਦੀਪ ਸਿੰਘ ਤੇ ਪਿ੍ੰਸੀਪਲ ਰੁਪਿੰਦਰਜੀਤ ਸਿੰਘ ਨੇ ਬੱਚਿਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੰਦੇ ਹੋਏ ਕਾਮਨਾ ਕੀਤੀ ਕਿ ਇਹ ਤਿਉਹਾਰ ਸਾਰਿਆਂ ਲਈ ਸੁੱਖ, ਸਮਰਿਧੀ ਤੇ ਕਾਮਯਾਬੀ ਲੈ ਕੇ ਆਵੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਗੁੱਜਰ ਬਸੋਆ ਵਿਖੇ ਖ਼ੂਨਦਾਨ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸੰਤ ਬਹਾਦਰ ਸਿੰਘ ਸੇਵਾ ਸੁਸਾਇਟੀ ਸੰਸਾਰਪੁਰ ਵਿਖੇ ਆਯੁਸ਼ ਕੈਂਪ ਲਗਾਇਆ
Ad Position 24