14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੜ੍ਹਸ਼ੰਕਰ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-01-2026
ਗੜ੍ਹਸ਼ੰਕਰ, 28 ਜਨਵਰੀ (ਧਾਲੀਵਾਲ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ-45 ਗੜ੍ਹਸ਼ੰਕਰ ਵੱਲੋਂ ਨਗਰ ਕੌਂਸਲ ਗੜ੍ਹਸ਼ੰਕਰ ਵਿਖੇ ਸੰਜੀਵ ਕੁਮਾਰ ਗੌੜ ਉਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਅਫ਼ਸਰ ਗੜ੍ਹਸ਼ੰਕਰ ਦੀ ਰਹਿਨੁਮਾਈ ਹੇਠ 16ਵਾਂ ਗਣਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ.ਡੀ.ਐੱਮ. ਸੰਜੀਵ ਕੁਮਾਰ ਗੌੜ ਨੇ ਸਮਾਗਮ 'ਚ ਹਾਜ਼ਰ ਵੋਟਰਾਂ ਅਤੇ ਮਹਿਮਾਨਾਂ ਨੂੰ ਵੋਟ ਦੇ ਸਹੀ ਇਸਤੇਮਾਲ ਦੀ ਵਰਤੋਂ ਸੰਬੰਧੀ ਸਹੁੰ ਚੁਕਾਈ ਤੇ ਇਸ ਮੌਕੇ ਉਨ੍ਹਾਂ 18-19 ਸਾਲ ਦੇ ਨਵੇਂ ਬਣੇ ਵੋਟਰਾਂ ਨੂੰ ਵੋਟਰ ਕਾਰਡ ਦੇ ਕੇ ਸਨਮਾਨਿਤ ਕੀਤਾ | ਐੱਸ.ਡੀ.ਐੱਮ. ਸੰਜੀਵ ਕੁਮਾਰ ਗੌੜ ਨੇ ਆਪਣੇ ਸੰਬੋਧਨ ਵਿਚ ਹਰ ਵੋਟਰਾਂ ਨੂੰ ਆਪਣੀ ਵੋਟ ਦਾ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਤਿ੍ਬੱਕ ਦੱਤ ਐਰੀ, ਉਪ ਪ੍ਰਧਾਨ ਸੋਮ ਨਾਥ ਬੰਗੜ, ਸ਼ਹਿਰੀ ਖੇਤਰ ਦੇ ਸੈਕਟਰ ਅਫ਼ਸਰ, ਬੀ.ਐੱਲ.ਓਜ਼, ਨਗਰ ਕੌਂਸਲ ਦਾ ਸਟਾਫ਼, ਖੇਤੀਬਾੜੀ ਅਫ਼ਸਰ ਮਨਪ੍ਰੀਤ ਸਿੰਘ ਮੀਲੂ, ਚੋਣ ਸ਼ਾਖਾ ਤੋਂ ਰਣਦੀਪ ਕੁਮਾਰ, ਹਰਸ਼ ਕੁਮਾਰ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਅਰੁਣ ਮਿੱਕੀ ਡੋਗਰਾ ਵਲੋਂ ਮਨਰੇਗਾ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਨੂੰ 10 ਲੱਖ ਦਾ ਇਲਾਜ ਮੁਫ਼ਤ ਮਿਲੇਗਾ - ਬਲਾਕੀਪੁਰ
Ad Position 24