14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਅਰੁਣ ਮਿੱਕੀ ਡੋਗਰਾ ਵਲੋਂ ਮਨਰੇਗਾ ਵਰਕਰਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 29-01-2026
ਤਲਵਾੜਾ, 28 ਜਨਵਰੀ (ਐੱਚ. ਐਸ. ਮਿੱਠੂ)- ਪੰਜਾਬ ਕਾਂਗਰਸ ਨੇ ਮਨਰੇਗਾ ਸਕੀਮ ਦਾ ਨਾਂਅ ਬਦਲਣ ਅਤੇ ਇਸ ਵਿਚ ਕੀਤੇ ਗਏ ਬਦਲਾਵਾਂ ਨੂੰ ਲੈ ਕੇ ਵੱਖ-ਵੱਖ ਪਿੰਡਾਂ 'ਚ ਨੁੱਕੜ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ | ਇਸ ਤਹਿਤ ਬਲਾਕ ਤਲਵਾੜਾ ਦੇ ਪਿੰਡ ਰਜਵਾਲ ਵਿਚ ਸਾਬਕਾ ਵਿਧਾਇਕ ਅਰੁਣ ਮਿੱਕੀ ਡੋਗਰਾ ਦੀ ਅਗਵਾਈ ਹੇਠ ਮਨਰੇਗਾ ਵਰਕਰਾਂ ਨਾਲ ਇਕ ਮੀਟਿੰਗ ਕੀਤੀ ਗਈ | ਮਨਰੇਗਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਮਿੱਕੀ ਡੋਗਰਾ ਨੇ ਕਿਹਾ ਕਿ ਮਨਰੇਗਾ ਸਕੀਮ ਮਹਾਤਮਾ ਗਾਂਧੀ ਦੇ ਵਿਚਾਰਾਂ ਤੋਂ ਪ੍ਰੇਰਿਤ ਸੀ ਅਤੇ ਦੇਸ਼ ਦੇ ਗ਼ਰੀਬ ਮਜ਼ਦੂਰਾਂ ਤੇ ਮਜ਼ਦੂਰ ਵਰਗ ਨੂੰ ਰੁਜ਼ਗਾਰ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ | ਇਸ ਸਕੀਮ ਨੇ ਪੇਂਡੂ ਖੇਤਰਾਂ ਦੇ ਕਰੋੜਾਂ ਲੋਕਾਂ ਨੂੰ ਰੁਜ਼ਗਾਰ ਦਿੱਤਾ ਸੀ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਸਾਧਨ ਬਣਿਆਂ, ਹਾਲਾਂਕਿ, ਕੇਂਦਰ ਸਰਕਾਰ ਨੇ ਨਾ ਸਿਰਫ਼ ਮਨਰੇਗਾ ਸਕੀਮ ਦਾ ਨਾਮ ਬਦਲਿਆ ਹੈ ਬਲਕਿ ਇਸ ਵਿਚ ਕਈ ਬਦਲਾਅ ਵੀ ਕੀਤੇ ਹਨ ਜੋ ਸਿੱਧੇ ਤੌਰ 'ਤੇ ਮਨਰੇਗਾ ਮਜ਼ਦੂਰਾਂ ਅਤੇ ਗ਼ਰੀਬ ਲੋਕਾਂ ਦੇ ਵਿਰੁੱਧ ਹਨ | ਸਾਬਕਾ ਵਿਧਾਇਕ ਡੋਗਰਾ ਨੇ ਕਿਹਾ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ, ਉਹ ਦਸੂਹਾ ਹਲਕੇ ਦੇ ਹਰ ਪਿੰਡ ਵਿਚ ਜਾਣਗੇ ਅਤੇ ਮੀਟਿੰਗਾਂ ਕਰਨਗੇ ਅਤੇ ਇਸ ਨੰੂ ਰੱਦ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ | ਇਸ ਮੌਕੇ ਕੈਪਟਨ ਸੁਰੇਸ਼ ਕੁਮਾਰ, ਮਾਸਟਰ ਰਾਮ ਲਾਲ, ਰਜਿੰਦਰ ਕੁਮਾਰ, ਗਿਆਨ ਸਿੰਘ, ਹਰਦੀਪ ਸਿੰਘ, ਲੱਕੀ, ਸ਼ਿੰਦੂ ਰਾਜਵਾਲ, ਅਜੀਤ, ਬਿਸ਼ਨ ਦਾਸ ਸੰਧੂ, ਧੀਰਜ ਪੰਕੂ, ਰਾਹੁਲ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੜ੍ਹਸ਼ੰਕਰ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ
Ad Position 24