ਟਾਂਡਾ ਉੜਮੁੜ, 28 ਜਨਵਰੀ (ਕੁਲਬੀਰ ਸਿੰਘ ਗੁਰਾਇਆ)-ਟਾਂਡਾ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਦੀਆਂ ਵੱਖ-ਵੱਖ ਸੇਵਾਵਾਂ ਸੇਵਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ | ਇਹ ਮਹਾਨ ਨਗਰ ਕੀਰਤਨ ਵੱਖ-ਵੱਖ ਚੌਕਾਂ ਅਤੇ ਪੜਾਵਾਂ 'ਚ ਪਹੁੰਚਣ 'ਤੇ ਸੰਸਥਾ ਵਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ ਤੇ ਨਗਰ ਕੀਰਤਨ ਵਿਚ ਸ਼ਾਮਿਲ ਸੰਗਤ ਦੀ ਸੇਵਾ ਵਾਸਤੇ ਜਗ੍ਹਾ-ਜਗ੍ਹਾ ਚਾਹ, ਪਕੌੜੇ ਮਿਠਾਈਆਂ, ਫਲ-ਫਰੂਟ ਅਤੇ ਗੁਰੂ ਦੇ ਲੰਗਰ ਲਗਾ ਕੇ ਸੇਵਾ ਕੀਤੀ ਗਈ | ਵਿਸ਼ਾਲ ਨਗਰ ਕੀਰਤਨ ਸਮੁੱਚੇ ਨਗਰ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ | ਨਗਰ ਕੀਰਤਨ ਦੌਰਾਨ ਵਿਧਾਇਕ ਜਸਵੀਰ ਸਿੰਘ ਰਾਜਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਅਕਾਲੀ ਆਗੂ ਮਨਜੀਤ ਸਿੰਘ ਦਸੂਹਾ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਚੌਧਰੀ ਬਲਵੀਰ ਸਿੰਘ, ਗੁਰਸੇਵਕ ਸਿੰਘ ਮਾਰਸ਼ਲ, ਨੰਬਰਦਾਰ ਜਗਜੀਵਨ ਜੱਗੀ, ਪ੍ਰਧਾਨ ਕੀਮਤੀ ਲਾਲ, ਜਗਦੀਸ਼ ਕੁਮਾਰ, ਸਰਬਜੀਤ ਸਿੰਘ ਮੋਮੀ, ਸਾਹਿਬ ਲਖਬੀਰ ਸਿੰਘ ਖ਼ਾਲਸਾ, ਮਾਸਟਰ ਬਲਵਿੰਦਰ ਸਿੰਘ, ਰਸ਼ਪਾਲ ਸਿੰਘ, ਡਾ. ਕੇਵਲ ਸਿੰਘ, ਜਸਵੀਰ ਸਿੰਘ, ਗੋਲਡੀ ਨਰਵਾਲ, ਮਨਦੀਪ ਸਿੰਘ, ਠੇਕੇਦਾਰ ਪਰਮਿੰਦਰ ਆਦਿ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ |