14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੁਮਨਦੀਪ ਕੌਰ ਨੇ ਟੀਚਰ ਫੈਸਟ ਦੌਰਾਨ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਤੀਜਾ ਸਥਾਨ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 29-01-2026
ਨੰਗਲ ਬਿਹਾਲਾਂ, 28 ਜਨਵਰੀ (ਵਿਨੋਦ ਮਹਾਜਨ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਪਿ੍ੰਸੀਪਲ ਰਾਜਨ ਅਰੋੜਾ ਦੀ ਰਹਿਨੁਮਾਈ ਅਧੀਨ ਦੋ ਰੋਜ਼ਾ ਟੀਚਰ ਫੈਸਟ ਕਰਵਾਈ ਗਈ | ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਬਿਹਾਲਾਂ ਦੀ ਗਣਿਤ ਵਿਭਾਗ ਦੀ ਅਧਿਆਪਕਾ ਸੁਮਨਦੀਪ ਕੌਰ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਜ਼ਿਲੇ੍ਹ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਵਿਚ ਸਵੇਰ ਦੀ ਸਭਾ ਦੌਰਾਨ ਪਿ੍ੰਸੀਪਲ ਰਣਦੀਪ ਸਿੰਘ ਦੀ ਅਗਵਾਈ ਹੇਠ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਵਲੋਂ ਸੁਮਨਦੀਪ ਕੌਰ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਪ੍ਰਾਪਤੀ ਨਾਲ ਜਿੱਥੇ ਸਕੂਲ ਦੇ ਅਧਿਆਪਕਾਂ ਦਾ ਹੌਸਲਾ ਵਧਿਆ ਹੈ ਉੱਥੇ ਬੱਚਿਆਂ ਨੂੰ ਵੱਡੀ ਪੇ੍ਰਰਨਾ ਮਿਲਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੱਚਿਆਂ ਦਾ ਇਕਾਗਰ-ਚਿੱਤ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24