ਹੁਸ਼ਿਆਰਪੁਰ, 28 ਜਨਵਰੀ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਆਯੁਰਵੈਦਾ ਪੰਜਾਬ ਡਾ. ਰਮਨ ਖੰਨਾ ਦੇ ਹੁਕਮਾਂ ਅਤੇ ਜਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਹੁਸ਼ਿਆਰਪੁਰ ਡਾ. ਸੁਰਿੰਦਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜੀ.ਏ.ਡੀ. ਜਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਮੁਫਤ ਆਯੁਸ਼ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਮੈਡਮ ਮਨਪ੍ਰੀਤ ਕੌਰ ਵਲੋਂ ਕੀਤਾ ਗਿਆ | ਇਸ ਕੈਂਪ ਦੌਰਾਨ 310 ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ ਗਈਆਂ | ਇਸ ਕੈਂਪ 'ਚ ਡਾ. ਕਰਣ ਸ਼ਰਮਾ, ਡਾ. ਮੁਕੇਸ਼ ਧੀਮਾਨ, ਡਾ. ਉਂਕਾਰ ਸਿੰਘ, ਡਾ. ਮੀਨਾ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ | ਜਾਂਚ ਉਪਰੰਤ ਉਪਵੈਦ ਜਸਵੀਰ ਠਾਕੁਰ, ਉਪਵੈਦ ਰੁਮੀਨਾ, ਡਿਸਪੈਂਸਰ ਪਵਨ ਕੁਮਾਰ ਅਤੇ ਪ੍ਰਵੀਨ ਕੁਮਾਰੀ ਵਲੋਂ ਆਯੁਰਵੈਦਿਕ ਅਤੇ ਹੋਮਿਓਪੈਥਿਕ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸਟਾਫ ਨਰਸ ਤੁਲੀਕਾ, ਸੋਨੀਆ, ਸੰਜੀਵ ਕੁਮਾਰ ਆਦਿ ਹਾਜ਼ਰ ਸਨ |