14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਆਰੰਭ-ਸਮਾਗਮ 8 ਫਰਵਰੀ ਨੂੰ

Ad Position 21
No active advertisement
ਅਜੀਤ ਡੈਸਕ 29-01-2026
ਦਸੂਹਾ, 28 ਜਨਵਰੀ (ਭੁੱਲਰ)-ਗੁਰੂ ਰਵਿਦਾਸ ਜੀ ਦੇ 649 ਪ੍ਰਕਾਸ਼ ਪੁਰਬ ਸੰਬੰਧੀ ਪਿੰਡ ਦੁੱਗਲ ਵਿਖੇ ਸਾਬਕਾ ਸਰਪੰਚ ਵਿਨੋਦ ਦੁਗਲ, ਗਿਆਨ ਸਿੰਘ, ਸਦਾ ਰਾਮ ਅਤੇ ਦਰਸ਼ਨ ਰਾਮ ਦੀ ਅਗਵਾਈ ਹੇਠ ਪ੍ਰਭਾਤ ਫੇਰੀਆਂ ਆਰੰਭ ਕੀਤੀਆਂ ਗਈਆਂ | ਇਸ ਮੌਕੇ ਪ੍ਰਭਾਤ ਫੇਰੀ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਤੋਂ ਆਰੰਭ ਹੋ ਕੇ ਵੱਖ ਵੱਖ ਸਥਾਨਾਂ ਰਾਹੀਂ ਹੁੰਦੀ ਹੋਈ ਸਮਾਪਤ ਹੋਈ | ਇਸ ਸਬੰਧੀ ਸਾਬਕਾ ਸਰਪੰਚ ਵਿਨੋਦ ਦੁਗਲ ਨੇ ਦੱਸਿਆ ਕਿ 8 ਫਰਵਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਦੁੱਗਲ ਵਿਖੇ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਮੌਕੇ ਜਤਿੰਦਰ ਸਿੰਘ ਸਾਬੀ, ਕਰਨੈਲ ਸਿੰਘ, ਸਾਹਿਲ ਕੁਮਾਰ, ਸੰਤੋਖ ਸਿੰਘ, ਸਤਵਿੰਦਰ ਸਿੰਘ, ਹਰਬੰਸ ਕੌਰ, ਜਸਬੀਰ ਕੌਰ, ਗੁਰਮੀਤ ਕੌਰ ਰਾਣੀ, ਕੁਲਦੀਪ ਕੌਰ, ਬਖ਼ਸ਼ ਕੌਰ, ਰਣਜੀਤ ਕੌਰ, ਕੁਲਵਿੰਦਰ ਕੌਰ, ਤੀਰਥ ਕੌਰ, ਜੀਤ ਕੌਰ ਤੋ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਤੇ ਯੂਨੀਅਨ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦੀ... ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਮੁਫਤ ਆਯੁਸ਼ ਕੈਂਪ ਲਗਾਇਆ
Ad Position 24