11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਸੰਤ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਅਸਥਾਨ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 31-01-2026
ਹੁਸ਼ਿਆਰਪੁਰ, 30 ਜਨਵਰੀ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਜਨਮ ਅਸਥਾਨ ਸੰਤ ਨਿਧਾਨ ਸਿੰਘ ਪਿੰਡ ਨਡਾਲੋਂ ਤੋਂ ਉਨ੍ਹਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤ ਨਰਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦੀ ਅਗਵਾਈ ਤੇ ਜਥੇਦਾਰ ਬਾਬਾ ਗੁਰਮੀਤ ਸਿੰਘ ਦੀ ਦੇਖ-ਰੇਖ 'ਚ ਮਨਾਏ ਜਾ ਰਹੇ 25 ਰੋਜ਼ਾ ਜੋੜ ਮੇਲੇ ਦੇ 20ਵੇਂ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਆਰੰਭਤਾ ਅਰਦਾਸ ਕਰਨ ਉਪਰੰਤ ਹੋਈ | ਇਸ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ 'ਚ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਛਕਣ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ | ਨਗਰ ਕੀਰਤਨ ਦੌਰਾਨ ਕਵੀਸ਼ਰ ਬੀਬੀ ਬਲਜਿੰਦਰ ਕੌਰ, ਰਾਗੀ ਭਾਈ ਰਣਜੋਧ ਸਿੰਘ ਨਡਾਲੋਂ, ਭਾਈ ਸੁਖਦੇਵ ਸਿੰਘ ਨਡਾਲੋਂ, ਭਾਈ ਜਸਲੀਨ ਸਿੰਘ ਪਾਂਸ਼ਟਾ ਆਦਿ ਨੇ ਸੰਗਤਾਂ ਨੂੰ ਗੁਰਬਾਣੀ ਕਥਾ-ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਬਾਬਾ ਜਸਪਾਲ ਸਿੰਘ ਨੇਕੀ ਵਾਲੇ, ਬਾਬਾ ਦਲੇਰ ਸਿੰਘ, ਬਾਬਾ ਕਸ਼ਮੀਰ ਸਿੰਘ ਦੁਸਾਂਝ, ਬਾਬਾ ਜਰਨੈਲ ਸਿੰਘ ਨਡਾਲੋਂ, ਸੰਤ ਗੁਰਚਰਨ ਸਿੰਘ ਬੱਡੋਂ, ਭਾਈ ਅਮਰਜੀਤ ਸਿੰਘ ਜਾਂਗਲੀਆਣਾ, ਬਾਬਾ ਸ਼ੇਰ ਸਿੰਘ, ਭਾਈ ਲਖਵਿੰਦਰ ਸਿੰਘ ਨਡਾਲੋਂ, ਭਾਈ ਧਰਮਿੰਦਰ ਸਿੰਘ ਸੋਨੂੰ, ਭਾਈ ਅਮਨਦੀਪ ਸਿੰਘ ਲੁਧਿਆਣਾ, ਭਾਈ ਸਰਬਪ੍ਰੀਤ ਸਿੰਘ ਨਡਾਲੋਂ, ਭਾਈ ਪ੍ਰਭਦੀਪ ਸਿੰਘ ਪੰਜੌੜ, ਭਾਈ ਗੁਰਪਾਲ ਸਿੰਘ, ਭਾਈ ਸਾਹਿਬ ਸਿੰਘ ਹਰਿਆਣਾ , ਹੈੱਡ ਗ੍ਰੰਥੀ ਆਕਾਸ਼ਦੀਪ ਸਿੰਘ ਬਾਸਰਕੇ ਗਿੱਲਾਂ , ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਇਕਬਾਲ ਸਿੰਘ ਖੇੜਾ, ਰਵਿੰਦਰ ਸਿੰਘ ਠੰਡਲ, ਜਸਵੀਰ ਸਿੰਘ ਭੱਟੀ, ਦਲਵੀਰ ਸਿੰਘ ਭੱਟੀ, ਕਿਰਪਾਲ ਸਿੰਘ ਪਾਲਾ ਅਜਨੋਹਾ ਆਦਿ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰ ਦੇ ਬੈਂਕ ਅਕਾੳਾੂਟ 'ਚੋਂ ਡਿਜੀਟਲ ਠੱਗਾਂ ਨੇ 3.49 ਲੱਖ ਰੁਪਏ ਉਡਾਏ ਅਗਲੀ ਖ਼ਬਰ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ 'ਮਗਨਰੇਗਾ ਬਚਾਓ ਸੰਗ੍ਰਾਮ' ਰੈਲੀ 'ਚ ਉਮੜਿਆ ਕਾਂਗਰਸੀ ਵਰਕਰਾਂ ਦਾ ਭਾਰੀ ਇਕੱਠ
Ad Position 24