ਮਾਹਿਲਪੁਰ, 30 ਜਨਵਰੀ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ 55 ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਥਾਣਾ ਮੁਖੀ ਮਦਨ ਸਿੰਘ ਨੇ ਦੱਸਿਆ ਕਿ ਐਸ.ਆਈ.ਮੈਡਮ ਰਮਨਦੀਪ ਕੌਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਮਾਹਿਲਪੁਰ ਤੋਂ ਟੂਟੋ ਮਜਾਰਾ ਵੱਲ ਨੂੰ ਜਾ ਰਹੇ ਸੀ ਤਾਂ ਬੰਦ ਪਏ ਪੈਟਰੋਲ ਪੰਪ ਕੋਲ ਨੌਜਵਾਨ ਨਵਜੋਤ ਸਿੰਘ ਉਰਫ਼ ਕਰਨ ਪੁੱਤਰ ਜਸਵਿੰਦਰ ਸਿੰਘ ਵਾਸੀ ਹਿਆਤਪੁਰ ਖੜਾ ਦਿਖਾਈ ਦਿੱਤੀ, ਜਿਸ ਕੋਲੋਂ ਤਲਾਸ਼ੀ ਦੌਰਾਨ 55 ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ