11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਧੁੱਗਾ 'ਚ ਗੁਰਮਤਿ ਸਮਾਗਮ 3 ਨੂੰ

Ad Position 21
No active advertisement
ਅਜੀਤ ਡੈਸਕ 31-01-2026
ਸ਼ਾਮਚੁਰਾਸੀ, 30 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਧੁੱਗਾ ਵਿਖੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ 3 ਫਰਵਰੀ ਨੂੰ ਕਰਵਾਉਣ ਸਬੰਧੀ ਇਕ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਤਰੰਜਨ ਸਿੰਘ ਦੇ ਪ੍ਰਬੰਧਾਂ ਹੇਠ ਕੀਤੀ ਗਈ | ਜਾਣਕਾਰੀ ਦਿੰਦਿਆਂ ਬਾਬਾ ਸਤਰੰਜਨ ਸਿੰਘ ਨੇ ਦੱਸਿਆ ਕਿ 3 ਫਰਵਰੀ ਨੂੰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਿੰਡ ਧੁੱਗਾ ਵਿਖੇ ਕਰਵਾਏ ਜਾ ਰਹੇ ਸਮਾਗਮ ਦੌਰਾਨ ਦੀਵਾਨ ਸਜਾਏ ਜਾਣਗੇ, ਜਿਨ੍ਹਾਂ 'ਚ ਭਾਈ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲੇ, ਢਾਡੀ ਭਾਈ ਲਵਪ੍ਰੀਤ ਸਿੰਘ ਜੋਸ਼ ਅੰਮਿ੍ਤਸਰ ਵਾਲੇ, ਕਥਾਵਾਚਕ ਭਾਈ ਬਹਾਦਰ ਸਿੰਘ ਹਾਜ਼ਰੀ ਭਰਨਗੇ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼ - ਹੈੱਡਮਾਸਟਰ ਸਤਨਾਮ ਸਿੰਘ
Ad Position 24