ਦਸੂਹਾ, 30 ਜਨਵਰੀ (ਭੁੱਲਰ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਦਾਖ਼ਲਿਆਂ ਨੂੰ ਵਧਾਉਣ ਅਤੇ ਗੁਣਵੱਤਾ ਭਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪੱਧਰੀ ਦਾਖਲਾ ਮੁਹਿੰਮ ਦੀ ਸ਼ੁਰੂਆਤ ਸਕੂਲ ਆਫ਼ ਐਮੀਨੈਂਸ ਦਸੂਹਾ ਵਿਖੇ ਕੀਤੀ ਗਈ | ਇਸ ਮੌਕੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਵਲੋਂ ਦਾਖ਼ਲਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ, ਜੋ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿਚ ਜਾ ਕੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਬਾਰੇ ਜਾਣੂ ਕਰਵਾਏਗੀ | ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ, ਕਲਾਸ-ਰੂਮ ਆਧੁਨਿਕ ਤਕਨੀਕ ਨਾਲ ਲੈਸ ਕੀਤੇ ਗਏ ਹਨ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ 'ਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ, ਜਿੱਥੇ ਮੁਫ਼ਤ ਸਿੱਖਿਆ ਦੇ ਨਾਲ ਨਾਲ ਵਰਦੀਆਂ, ਕਿਤਾਬਾਂ, ਮਿਡ-ਡੇ ਮੀਲ ਅਤੇ ਆਧੁਨਿਕ ਸਹੂਲਤਾਂ ਉਪਲਬਧ ਹਨ | ਸਕੂਲ ਪ੍ਰਬੰਧਕਾਂ ਵਲੋਂ ਵੀ ਸਰਕਾਰੀ ਸਕੂਲਾਂ 'ਚ ਹੋ ਰਹੇ ਵਿਕਾਸ ਕਾਰਜਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਰਾਹੀਂ ਮਾਪਿਆਂ ਨੂੰ ਸਕੂਲ ਆਫ਼ ਐਮੀਨੈਂਸ ਦੇ ਅਧਿਆਪਨ ਮਾਡਲ, ਲੈਬਾਰਟਰੀਆਂ, ਖੇਡ ਮੈਦਾਨਾਂ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਸਮੇਂ ਬੀ.ਪੀ.ਓ. ਜਸਵਿੰਦਰ ਪਾਲ, ਬੀ.ਐਨ.ਓ. ਨਰਿੰਦਰ, ਪਿ੍ੰਸੀਪਲ ਗੁਰਦਿਆਲ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ ਘੁੰਮਣ, ਹਰਪਾਲ ਸਿੰਘ ਬੋਦਲ, ਰਾਜੇਸ਼ ਅਰੋੜਾ, ਹਰਦਿਆਲ ਸਿੰਘ, ਗੁਰਮੁਖ ਸਿੰਘ ਬਾਜਵਾ, ਬੀ.ਐਨ.ਓ. ਬਲਜੀਤ ਸਿੰਘ, ਸੀ.ਐਚ.ਟੀ. ਰਾਜੇਸ਼ ਸ਼ਰਮਾ, ਸੀ.ਐਚ.ਟੀ. ਰਜੇਸ਼ ਅਰੋੜਾ, ਨਿਸ਼ਾ ਦੇਵੀ, ਮਨਜੀਤ ਸਿੰਘ ਕਠਾਣਾ, ਵਰਿੰਦਰ ਸਿੰਘ, ਦਿਲਪ੍ਰੀਤ ਸਿੰਘ ਕਾਹਲੋਂ, ਓਪਿੰਦਰਜੀਤ ਸਿੰਘ, ਮਨਜੀਤ ਸਿੰਘ ਬੋਬੀ, ਬਲਵੀਰ ਸਿੰਘ, ਰਕੇਸ਼ ਪਰਮਾਰ, ਬੀ.ਐਸ.ਓ. ਯੋਗਰਾਜ, ਮਾਸਟਰ ਸੁਖਵੀਰ ਸਿੰਘ ਦੁਲਮੀਵਾਲ, ਬਲਜਿੰਦਰ ਕੌਰ, ਵੰਦਨਾ, ਹਰਜੀਤ ਕੌਰ ਤੇ ਹੋਰ ਅਧਿਆਪਕ ਹਾਜ਼ਰ ਸਨ |