ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬੱਸ ਡਿਪੂ ਹੁਸ਼ਿਆਰਪੁਰ ਵਿਖੇ ਸਮੂਹ ਅਧਿਕਾਰੀਆਂ ਤੇ ਵਰਕਰਾਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਅਤੇ ਡਿਪੂ ਦੀ ਚੜ੍ਹਦੀਕਲਾ ਲਈ ਧਾਰਮਿਕ ਸਮਾਗਮ 3 ਫਰਵਰੀ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਪਰਡੈਂਟ ਗੁਰਪਾਲ ਕੌਰ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ |