23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸਰਵਹਿੱਤਕਾਰੀ ਹਾਜੀਪੁਰ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 01-02-2026
ਹਾਜੀਪੁਰ, 31 ਜਨਵਰੀ (ਪੁਨੀਤ ਭਾਰਦਵਾਜ)-ਸਰਵਹਿੱਤਕਾਰੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਵਿਖੇ ਮਹਾਨ ਸਮਾਜ ਸੁਧਾਰਕ ਸੰਤ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਸਮੂਹ ਸਟਾਫ਼ ਵਲੋਂ ਗੁਰੂ ਰਵਿਦਾਸ ਜੀ ਦੀ ਤਸਵੀਰ 'ਤੇ ਫੁੱਲ ਭੇਟ ਕਰਕੇ ਕੀਤੀ ਗਈ | ਇਸ ਮੌਕੇ ਜਮਾਤ ਦਸਵੀਂ ਦੀ ਵਿਦਿਆਰਥਣ ਹਰਪ੍ਰੀਤ ਨੇ ਸੰਤ ਰਵਿਦਾਸ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਸਮਾਜ ਵਿੱਚ ਫੈਲੀ ਊਚ-ਨੀਚ ਤੇ ਭੇਦਭਾਵ ਨੂੰ ਖ਼ਤਮ ਕਰਨ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ | ਸਕੂਲ ਦੇ ਪਿ੍ੰਸੀਪਲ ਮਨੋਜ ਕੁਮਾਰ ਨੇ ਸਾਰਿਆਂ ਨੂੰ ਰਵਿਦਾਸ ਜੈਅੰਤੀ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਮਾਨਵਤਾ ਤੇ ਸਮਾਨਤਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਸਾਡੇ ਮਹਾਨ ਸੰਤਾਂ ਦੇ ਆਦਰਸ਼ਾਂ ਤੋਂ ਜਾਣੰੂ ਕਰਵਾਉਣਾ ਹੈ, ਤਾਂ ਜੋ ਉਹ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾ ਸਕਣ |
Ad Position 22
No active advertisement
ਪਿਛਲੀ ਖ਼ਬਰ ਬੁੱਲ੍ਹੋਵਾਲ ਵਿਖੇ ਪਹਿਲੇ ਸ਼ਤਰੰਜ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਅਗਲੀ ਖ਼ਬਰ ਮੁੱਖਲਿਆਣਾ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24