24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 01-02-2026
ਦਸੂਹਾ, 31 ਜਨਵਰੀ (ਭੁੱਲਰ)-ਡੇਰਾ ਬਾਬਾ ਬੰਨਾ ਰਾਮ ਓਡਰਾ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸੰਤ ਬਾਬਾ ਜਸਪਾਲ ਸਿੰਘ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਫੁੱਲਾਂ ਨਾਲ ਲੱਦੀ ਬੱਸ 'ਚ ਸੁਸ਼ੋਭਿਤ ਸੀ | ਨਗਰ ਕੀਰਤਨ ਨੂੰ ਡੀ.ਐਸ.ਪੀ. ਬਲਵਿੰਦਰ ਸਿੰਘ ਜੌੜਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦੇ ਕੇ ਰਵਾਨਾ ਕੀਤਾ ਗਿਆ | ਨਗਰ ਕੀਰਤਨ ਡੇਰਾ ਬਾਬਾ ਬੰਨਾ ਰਾਮ ਓਡਰਾ ਤੋਂ ਆਰੰਭ ਹੋ ਕੇ ਪਿੰਡ ਬੰਗਾਲੀਪੁਰ, ਜਲੋਟਾ, ਬਲੱਗਣ, ਦਸੂਹਾ, ਹਰਦੋਥਲਾ, ਸਰੀਹਪੁਰ, ਭੱਟੀ ਦਾ ਪਿੰਡ, ਉਸਮਾਨ ਸ਼ਹੀਦ, ਕਸਬਾ ਮੁਹਲਾ, ਦਸੂਹਾ, ਮਰਾਸਗੜ ਆਦਿ ਰਾਹੀਂ ਹੁੰਦਾ ਹੋਇਆ ਸਮਾਪਤ ਹੋਇਆ | ਇਸ ਮੌਕੇ ਵੱਖ-ਵੱਖ ਪਿੰਡਾਂ 'ਚ ਜਿੱਥੇ ਸਮਾਪਤੀ ਗੇਟ ਬਣਾਏ ਗਏ ਉੱਥੇ ਹੀ ਸੰਗਤਾਂ ਲਈ ਚਾਹ, ਪਕੌੜੇ, ਫਲ ਫਰੂਟ ਅਤੇ ਗੁਰੂ ਕੇ ਲੰਗਰ ਵੀ ਵਰਤਾਏ ਗਏ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਡੇਰਾ ਬਾਬਾ ਬੰਨਾ ਰਾਮ ਓਡਰਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਜਸਪਾਲ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਸਮਾਗਮ 1 ਫਰਵਰੀ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ | ਜਿਸ ਵਿਚ ਵੱਡੀ ਪੱਧਰ ਤੇ ਰਾਗੀ, ਢਾਡੀ, ਪ੍ਰਚਾਰਕ, ਕਥਾਵਾਚਕ ਤੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਸ਼ਾਮਿਲ ਹੋਣਗੇ | ਇਸ ਮੌਕੇ ਬਾਬਾ ਮਨਜੀਤ ਸ਼ਾਹ, ਤਰਸੇਮ ਸਿੰਘ ਹਰਦੋਥਲਾ, ਕੁਲਵਿੰਦਰ ਸਿੰਘ ਉਡਰਾ, ਬਾਬੂ ਹਰਬੰਸ ਲਾਲ, ਗੁਰਪ੍ਰੀਤ ਸਿੰਘ ਓਡਰਾ, ਨਾਨਕ ਸਿੰਘ, ਬਾਬਾ ਸੁਖਵਿੰਦਰ ਸਿੰਘ, ਕਰਨਜੀਤ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਬਿੱਟੂ, ਤਰਲੋਕ ਸਿੰਘ ਸਾਹੀ, ਸਿਮਰਨ ਸਿੰਘ ਸਾਹੀ, ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ਭਗਤ ਧੰਨਾ ਜੀ ਤਰਨਾ ਦਲ, ਰਣਦੀਪ ਸਿੰਘ ਮੁੱਖ ਬੁਲਾਰਾ ਭਗਤ ਧੰਨਾ ਜੀ ਤਰਨਾ ਦਲ, ਅਮੋਲਕ ਸਿੰਘ ਹੁੰਦਲ, ਬਾਬਾ ਗੱਜਣ ਸਿੰਘ, ਮਨਜਿੰਦਰ ਕੌਰ, ਜਸਬੀਰ ਕੌਰ, ਜਤਿੰਦਰ ਕੌਰ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਘੋਗਰਾ, (ਆਰ. ਐਸ.ਸਲਾਰੀਆ)-ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਵਿਦਾਸ ਸਭਾ ਘੋਗਰਾ ਵਲੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਭਾਈ ਸੁਖਵਿੰਦਰ ਸਿੰਘ ਵਲੋਂ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ ਅਤੇ ਗੁਰਬਾਣੀ ਦਾ ਜੱਸ ਗਾਇਣ ਕੀਤਾ | ਸ਼ਰਧਾਲੂ ਸੰਗਤਾਂ ਵੱਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ | ਇਸ ਮੌਕੇ 'ਤੇ ਪ੍ਰਧਾਨ ਜੋਗਿੰਦਰ ਪਾਲ ਸਿੰਘ, ਸੈਕਟਰੀ ਕੋਸ਼ੋਰੀ ਲਾਲ, ਜਸਵਿੰਦਰ ਸਿੰਘ, ਉਪ ਪ੍ਰਧਾਨ ਸੁਰਿੰਦਰ ਸਿੰਘ, ਗੁਰਭਿੰਦਰ ਸਿੰਘ, ਕਮਲਜੀਤ ਸਿੰਘ, ਮਾ. ਕੁਲਦੀਪ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਜਨਕ ਰਾਜ, ਸੁਰਜੀਤ ਸਿੰਘ, ਦਲਜੀਤ ਸਿੰਘ, ਸੁੱਚਾ ਸਿੰਘ, ਰੂਪ ਲਾਲ, ਅਜੀਤ ਸਿੰਘ, ਸੰਤੋਸ਼ ਕੁਮਾਰ,ਗਗਨਦੀਪ, ਰਾਜੂ, ਰੂਪ ਲਾਲ ਅਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਅਗਲੀ ਖ਼ਬਰ ਹਰਦੋਥਲਾ ਦਰਬਾਰ ਵਿਖੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ
Ad Position 24