ਦਸੂਹਾ, 31 ਜਨਵਰੀ (ਭੁੱਲਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਵਲੋਂ ਪਿ੍ਤਪਾਲ ਸਿੰਘ ਚੱਕ ਬਾਮੂ, ਬਲਜੀਤ ਸਿੰਘ ਗਿੱਲ, ਪਾਲਾ ਕਿਰਨ, ਰਾਜਵੀਰ ਸਿੰਘ ਤੇ ਸ਼ੁਭਪ੍ਰੀਤ ਸਿੰਘ ਆਦਿ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਪਿ੍ਤਪਾਲ ਸਿੰਘ ਚੱਕ ਬਾਮੂ ਨੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਬਹੁਤ ਵੱਡੇ ਪੱਧਰ 'ਤੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਅਤੇ ਸਮਾਜ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਆਪਣੇ-ਆਪ 'ਚ ਇੱਕ ਮਿਸਾਲ ਹੈ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |