ਨੰਗਲ ਬਿਹਾਲਾਂ, 31 ਜਨਵਰੀ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਵਿਖੇ ਪਿ੍ੰਸੀਪਲ ਰੀਟਾ ਕੁਮਾਰੀ ਅਤੇ ਸਕੂਲ ਕਮੇਟੀ ਦੇ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਮੌਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵੰਦਨਾ ਕਰਨ ਤੋਂ ਬਾਅਦ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਪਿ੍ੰਸੀਪਲ ਰੀਟਾ ਕੁਮਾਰੀ ਵਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸੰਬੰਧੀ ਜਾਣਕਾਰੀ ਵਿਦਿਆਰਥੀਆਂ ਨੂੰ ਦਿੱਤੀ ਗਈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਮਾਨਵਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਜਾਤ-ਪਾਤ ਦੀ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਦੇ ਹੋਏ ਆਪਸੀ ਭਾਈਚਾਰਕ ਸਾਂਝ ਨਾਲ ਜੀਵਨ ਬਤੀਤ ਕਰਦੇ ਹੋਏ ਗੁਰੂ ਜੀ ਵਲੋਂ ਦਿੱਤੀ ਸਿੱਖਿਆਵਾਂ ਅਨੁਸਾਰ ਚਲਣਾ ਚਾਹੀਦਾ ਹੈ | ਇਸ ਮੌਕੇ ਕਮੇਟੀ ਮੈਂਬਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |