24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰਦੁਆਰਾ ਸਾਹਿਬ ਅਲਾਵਲਈਸਾ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰੂ ਮਾਨਿਓ ਗ੍ਰੰਥ ਸਾਲਾਨਾ ਜੋੜ ਮੇਲਾ

Ad Position 21
No active advertisement
ਅਜੀਤ ਡੈਸਕ 01-02-2026
ਟਾਂਡਾ ਉੜਮੁੜ, 31 ਜਨਵਰੀ (ਭਗਵਾਨ ਸਿੰਘ ਸੈਣੀ)-ਗੁਰਦੁਆਰਾ ਸੰਤ ਬਾਬਾ ਅਜੀਤ ਸਿੰਘ ਅਲਾਵਲਈਸਾ ਵਿਖੇ 'ਗੁਰ ਮਾਨਿਓ ਗ੍ਰੰਥ ' ਸਾਲਾਨਾ ਸਮਾਗਮ ਮਨਾਇਆ ਜਾਵੇਗਾ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਹੀਰਾ ਸਿੰਘ ਖ਼ਾਲਸਾ ਨੇ ਦੱਸਿਆ ਕਿ 12 ਜਨਵਰੀ 2026 ਤੋਂ ਅਖੰਡ ਪਾਠਾਂ ਦੀ ਨਿਰੰਤਰ ਲੜੀ ਚੱਲ ਰਹੀ ਹੈ, ਜਿਸ ਦੀ ਸੰਪੂਰਨਤਾ 12 ਫਰਵਰੀ 2026 ਨੂੰ ਹੋਵੇਗੀ ਅਤੇ 11 ਫਰਵਰੀ ਦਿਨ ਬੁੱਧਵਾਰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸਤਿਸੰਗ ਹੋਵੇਗਾ ਅਤੇ ਨਾਲ ਹੀ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਜਾਵੇਗਾ ਜਿਸ ਵਿਚ ਲੋੜਵੰਦ ਮਰੀਜ਼ਾਂ ਦਾ ਚੈੱਕਅਪ ਕੀਤਾ ਜਾਵੇਗਾ ਤੇ ਦਵਾਈਆਂ ਦਿੱਤੀਆਂ ਜਾਣਗੀਆਂ | 12 ਫਰਵਰੀ ਨੂੰ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਏ ਜਾਣਗੇ ਜਿਸ 'ਚ ਉੱਘੇ ਕੀਰਤਨੀ ਜਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਗੁਰਮਤਿ ਧਾਰਮਿਕ ਸਾਹਿਤ ਫ਼ਰੀ ਵੰਡਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣ ਅਤੇ ਸ਼ਬਦ ਗੁਰਬਾਣੀ ਦਾ ਕੀਰਤਨ ਸਰਵਣ ਕਰਵਾਉਣ ਲਈ ਵਿਸ਼ੇਸ਼ ਤੌਰ 'ਤੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮਿ੍ਤਸਰ ਅਤੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਸ੍ਰੀ ਦਰਬਾਰ ਸਾਹਿਬ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਢਾਡੀ ਵਾਰਾਂ ਦੇ ਗਾਇਣ ਜਥੇਦਾਰ ਸੁਲੱਖਣ ਸਿੰਘ ਚੌਧਰਪੁਰ ਕਰਨਗੇ ਉਪਰੰਤ 13 ਫਰਵਰੀ 2026 ਦਿਨ ਸ਼ੁੱਕਰਵਾਰ ਨੂੰ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਬਾਬਾ ਨੰਦ ਲਾਲ ਸਕੂਲ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24