25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 01-02-2026
ਗੜ੍ਹਦੀਵਾਲਾ, 31 ਜਨਵਰੀ (ਚੱਗਰ)-ਸ੍ਰੀ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਥੇਂਦਾ ਵਿਖੇ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਤਰਸੇਮ ਸਿੰਘ, ਭਾਈ ਦਲਜੀਤ ਸਿੰਘ ਅਤੇ ਭਾਈ ਗੁਲਜ਼ਾਰ ਸਿੰਘ ਆਦਿ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰੇ ਦੇ ਪ੍ਰਧਾਨ ਸੁਰਜੀਤ ਸਿੰਘ ਸਮਰਾ, ਸਰਪੰਚ ਹਰਦੀਪ ਸਿੰਘ, ਭਾਈ ਹਰਪਾਲ ਸਿੰਘ ਧਾਰਮਿਕ ਅਧਿਆਪਕ, ਗਿਆਨੀ ਹਰਭਜਨ ਸਿੰਘ ਆਦਿ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਪਿ੍ੰ. ਜਗਜੀਤ ਸਿੰਘ ਰੀਹਲ , ਭਾਈ ਸਤਪਾਲ ਸਿੰਘ ਸੱਤੀ, ਪੰਚ ਇੰਦਰਜੀਤ ਕੌਰ, ਨੰਬਰਦਾਰ ਪਰਮਿੰਦਰ ਸਿੰਘ ਸਮਰਾ, ਤਿ੍ਲੋਕ ਸਿੰਘ, ਸੁੱਚਾ ਸਿੰਘ, ਮਾ. ਦਿਲਬਾਗ ਸਿੰਘ, ਨਵਜੋਤ ਸਿੰਘ ਕੈਨੇਡਾ, ਸੁਲੱਖਣ ਸਿੰਘ, ਭਾਈ ਕਰਨੈਲ ਸਿੰਘ, ਬਲਰਾਜ ਸਿੰਘ, ਗੁਰਚਰਨ ਸਿੰਘ, ਬੀਬੀ ਸੁਰਿੰਦਰ ਕੌਰ ਸਮਰਾ, ਬੀਬੀ ਸਰਬਜੀਤ ਕੌਰ, ਸੁਖਬੀਰ ਕੌਰ, ਕੁਲਵੀਰ ਕੌਰ, ਬਲਵਿੰਦਰਜੀਤ ਕੌਰ, ਰਾਜਵਿੰਦਰ ਕੌਰ, ਜਸਵੀਰ ਕੌਰ, ਰਾਜਵੰਤ ਕੌਰ, ਮਨਦੀਪ ਕੌਰ, ਜਸਵਿੰਦਰ ਕੌਰ, ਕੁਲਵਿੰਦਰ ਕੌਰ, ਜਸਜੀਤ ਕੌਰ ਜੱਸੀ, ਬਲਜੀਤ ਕੌਰ, ਮਨਜੀਤ ਕੌਰ, ਕੁਲਵੰਤ ਕੌਰ ਆਦਿ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹਾਰਾਣਾ ਪ੍ਰਤਾਪ ਭਵਨ ਮੁਕੇਰੀਆਂ ਵਿਖੇ ਰਾਜਪੂਤ ਕਰਨੀ ਸੈਨਾ ਦੀ ਮੀਟਿੰਗ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ
Ad Position 24