ਅੱਡਾ ਸਰਾਂ, 31 ਜਨਵਰੀ (ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ ਨੈਣੋਵਾਲ ਵੈਦ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ ਨਿਰਦੇਸ਼ ਹੇਠ ਮਨਾਇਆ ਗਿਆ | ਸਕੂਲ ਦੇ ਪਿ੍ੰੰ: ਪਰਵਿੰਦਰ ਸਿੰਘ ਨੇ ਸਭ ਨੂੰ ਇਸ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਇਤਿਹਾਸ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਲੋਕਾਂ ਨੂੰ ਹੱਕ ਹਲਾਲ ਦੀ ਕਮਾਈ ਕਰਨ, ਨਾਮ ਜਪਣ, ਵੰਡ ਛਕਣ ਤੇ ਰੱਬ ਦੀ ਬੰਦਗੀ ਕਰਨ ਦਾ ਰਸਤਾ ਦੱਸਿਆ | ਆਪ ਜੀ ਬਹੁਤ ਹੀ ਸਰਲ ਸੁਭਾਅ ਅਤੇ ਨਿਮਰਤਾ ਦੇ ਮਾਲਕ ਸਨ | ਆਪ ਜੀ ਦੇ 40 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ | ਇਸ ਮੌਕੇ ਵਾਇਸ ਪਿ੍ੰਸੀਪਲ ਸਰਬਜੀਤ ਕੌਰ, ਅਧਿਆਪਕ ਮਨਦੀਪ ਸਿੰਘ, ਸੁਖਲਿੰਦਰ ਪਾਲ ਸਿੰਘ, ਕਿਰਨਦੀਪ ਕੌਰ, ਦਲਜੀਤ ਕੌਰ, ਇੰਦੂ, ਰਾਜਦੀਪ ਸੈਣੀ, ਗੁਰਪ੍ਰੀਤ ਕੌਰ, ਨਵਨੀਤ ਕੌਰ, ਸੰਦੀਪ ਕੌਰ, ਇੰਦਰਵੀਰ ਕੌਰ, ਰਾਜਪ੍ਰੀਤ ਕੌਰ, ਸਿਮਰਪ੍ਰੀਤ ਕੌਰ, ਮੋਨਿਕਾ, ਅਮਨ ਬੱਧਣ, ਪਰਮਦੀਪ ਕੌਰ, ਨੀਲਮ ਰਾਣੀ, ਬਬੀਤਾ, ਨੀਲਮਾ ਦੇਵੀ, ਰਮਨਦੀਪ ਕੌਰ ਆਦਿ ਹਾਜ਼ਰ ਸਨ | 31 ਐਚ ਐਸ ਪੀ 18