ਅੱਡਾ ਸਰਾਂ, 1 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੇ ਲੋਕ ਖੁਸ਼ ਹਨ ਤੇ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋਏ ਲੋਕ ਦੂਸਰੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਕਿਉਂਕਿ ਸਰਕਾਰ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਕੰਧਾਲਾ ਜੱਟਾਂ ਵਿਖੇ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਾ ਸਵਾਗਤ ਕਰਨ ਮੌਕੇ ਕੀਤਾ | ਇਸ ਮੌਕੇ ਨੰਬਰਦਾਰ ਸੁੱਚਾ ਸਿੰਘ, ਅਮਰੀਕ ਸਿੰਘ ਸਾਬਕਾ ਸੰਮਤੀ ਮੈਂਬਰ, ਰਾਜ ਰਾਣੀ ਸਾਬਕਾ ਸੰਮਤੀ ਮੈਂਬਰ, ਪੰਚ ਦਰਸ਼ਨ ਸਿੰਘ, ਨਿਰਮਲ ਸਿੰਘ ਮਿਸਤਰੀ, ਜਰਨੈਲ ਸਿੰਘ, ਸ਼ੀਤਲ ਕੌਰ ਤੇ ਹੋਰ ਵਿਅਕਤੀ ਜੋ ਆਪਣੇ ਪਰਿਵਾਰਾਂ ਸਮੇਤ ਪਾਰਟੀ ਵਿੱਚ ਸ਼ਾਮਿਲ ਹੋਏ ਦਾ ਸਨਮਾਨ ਕਰਦਿਆਂ ਵਿਧਾਇਕ ਰਾਜਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਵੋਟ ਬੈਂਕ ਵਜੋਂ ਹੀ ਵਰਤਿਆ ਪਰ ਸੂਬੇ ਦੇ ਵਿਕਾਸ ਲਈ ਸੰਜੀਦਗੀ ਨਾਲ ਕਦੇ ਵੀ ਕੰਮ ਨਹੀਂ ਕੀਤਾ ਤੇ ਹੁਣ ਲੋਕ ਪੰਜਾਬ ਦੇ ਹੋ ਰਹੇ ਇਸ ਵਿਕਾਸ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਤੇ ਸਰਕਾਰ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਦੇ ਲੋਕ ਖੁਸ਼ ਹਨ | ਇਸ ਮੌਕੇ ਸੰਮਤੀ ਮੈਂਬਰ ਸੁਖਵਿੰਦਰਜੀਤ ਸਿੰਘ ਝਾਵਰ, ਸੰਮਤੀ ਮੈਂਬਰ ਅੰਮਿ੍ਤਪਾਲ ਸਿੰਘ, ਕੇਸ਼ਵ ਸਿੰਘ ਸੈਣੀ, ਗੁਰਦੀਪ ਸਿੰਘ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਸੱਜਣ ਮੌਜੂਦ ਸਨ |