ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ)-ਪੁਲਿਸ ਵਲੋਂ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਥਾਣਾ ਸਦਰ ਪੁਲਿਸ ਨੇ ਪਿੰਡ ਆਦਮਵਾਲ ਦੇ ਵਾਸੀ ਚੇਤਨ ਸ਼ਰਮਾ ਨੂੰ ਕਾਬੂ ਕਰਕੇ ਉਸ ਤੋਂ 120 ਗ੍ਰਾਮ ਨਸ਼ੀਲਾ ਪਾਉਡਰ ਬਰਾਮਦ ਕੀਤਾ ਜਦਕਿ ਥਾਣਾ ਮਾਡਲ ਟਾਊਨ ਪੁਲਿਸ ਨੇ ਪਰਮਜੀਤ ਸਿੰਘ ਵਾਸੀ ਨਲੌਈਆਂ ਚੌਂਕ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਨੇ ਦੋਨਾਂ ਖਿਲਾਫ ਮਾਮਲੇ ਦਰਜ ਕਰ ਲਏ ਹਨ |