28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਵਿਦਿਆਰਥੀਆਂ ਦਾ ਕਿੱਤਾ ਮੁਖੀ ਇੰਡਸਟਰੀਅਲ ਟੂਰ ਲਗਵਾਇਆ

Ad Position 21
No active advertisement
ਅਜੀਤ ਡੈਸਕ 02-02-2026
ਹੁਸ਼ਿਆਰਪੁਰ, 1 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਸ਼ੈਲੇਂਦਰ ਠਾਕੁਰ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੇਰਕਾ ਮਿਲਕ ਪਲਾਂਟ ਜਲੰਧਰ ਦਾ ਦੌਰਾ ਕਰਵਾਇਆ ਗਿਆ | ਐਨ.ਐਸ. ਕਿਉ. ਐਫ. ਵਿਸ਼ੇ ਦੇ ਅਧਿਆਪਕ ਪ੍ਰਭਜੋਤ ਸਿੰਘ ਅਤੇ ਅਮਰਜੀਤ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਨੇ ਦੌਰੇ ਦੌਰਾਨ ਆਪਣੇ ਗਿਆਨ ਵਿੱਚ ਵਾਧਾ ਕੀਤਾ | ਵਿਦਿਆਰਥੀਆਂ ਨੇ ਟੈਕਨੀਕਲ ਗਾਈਡ ਤੋਂ ਸਵਾਲ ਵੀ ਪੁੱਛੇ ਅਤੇ ਸਾਰੀ ਪ੍ਰਕਿਰਿਆ ਦੀ ਡੂੰਘਾਈ ਤੱਕ ਜਾਣਕਾਰੀ ਹਾਸਲ ਕੀਤੀ | ਪਿ੍ੰਸੀਪਲ ਸ਼ੈਲੇਂਦਰ ਠਾਕੁਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਹ ਬਹੁਤ ਵਧੀਆ ਉਪਰਾਲਾ ਦੱਸਦਿਆਂ ਕਿੱਤਾ ਮੁਖੀ ਸਿੱਖਿਆ ਦੀ ਅਹਿਮੀਅਤ ਦੱਸਦੇ ਹੋਏ ਬੱਚਿਆਂ ਨੂੰ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਦੱਸਿਆ ਕਿ ਬੱਚੇ ਕਿਵੇਂ ਕਿੱਤਾ ਮੁਖੀ ਸਿੱਖਿਆ ਲੈ ਕੇ ਦੇਸ਼ ਵਿਦੇਸ਼ ਵਿੱਚ ਆਪਣਾ ਭਵਿੱਖ ਬਣਾ ਸਕਦੇ ਹਨ | ਵਿਦਿਆਰਥੀਆਂ ਨੂੰ ਕੈਰੀਅਰ ਦੀ ਸਪਸ਼ਟ ਦਿਸ਼ਾ ਮਿਲਦੀ ਹੈ | ਵਿਦਿਆਰਥੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਦੌਰੇ ਨਾਲ ਕਿਤਾਬੀ ਗਿਆਨ ਨੂੰ ਵਿਹਾਰਿਕ ਤਜਰਬੇ ਨਾਲ ਜੋੜਨ ਵਿੱਚ ਮਦਦ ਮਿਲਦੀ ਹੈ |
Ad Position 22
No active advertisement
ਪਿਛਲੀ ਖ਼ਬਰ ਕਾਇਆ ਕਲਪ ਦੀ ਟੀਮ ਵਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਅਚਨਚੇਤ ਨਿਰੀਖਣ ਅਗਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਨੇ ਗੁਰੂ ਰਵਿਦਾਸ ਮੰਦਰ ਮੰਗੂ ਮੈਰਾ ਵਿਖੇ ਮੱਥਾ ਟੇਕਿਆ
Ad Position 24