28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਵਿਚ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੈਮੀਨਾਰ

Ad Position 21
No active advertisement
ਅਜੀਤ ਡੈਸਕ 02-02-2026
ਮੁਕੇਰੀਆਂ, 1 ਫਰਵਰੀ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆਂ ਮੁਕੇਰੀਆਂ ਵਿਚ ਪੰਜਾਬੀ ਵਿਭਾਗ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਉਦੇਸ਼ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਨਤਾ-ਅਧਾਰਿਤ ਦਰਸ਼ਨ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਵਿਦਿਆਰਥੀਆਂ ਤੱਕ ਪਹੁੰਚਾਉਣਾ ਸੀ | ਸੈਮੀਨਾਰ ਦੇ ਮੁੱਖ ਮਹਿਮਾਨ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਦੀ ਆਧੁਨਿਕ ਸਮਾਜ ਵਿਚ ਪ੍ਰਾਸੰਗਿਕਤਾ ਉੱਤੇ ਚਾਨਣ ਪਾਇਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਿੱਖਿਆ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਮੁੱਖ ਬੁਲਾਰੇ ਵਜੋਂ ਸਾਬਕਾ ਪਿ੍ੰਸੀਪਲ ਨਵਤੇਜ ਗੜ੍ਹਦੀਵਾਲਾ ਨੇ ਗੁਰੂ ਰਵਿਦਾਸ ਜੀ ਦੇ ਸਮਾਜਿਕ ਸੁਧਾਰਕ ਰੂਪ ਅਤੇ ਭਗਤੀ ਆਂਦੋਲਨ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਵਿਚਾਰ ਪ੍ਰਗਟ ਕੀਤੇ | ਦੂਜੇ ਮੁੱਖ ਬੁਲਾਰੇ ਲੈਕਚਰਾਰ ਮਨਦੀਪ ਕੁਮਾਰ ਨੇ ਗੁਰੂ ਰਵਿਦਾਸ ਜੀ ਦੀ ਮਨੁੱਖਤਾ-ਅਧਾਰਿਤ ਵਿਚਾਰਧਾਰਾ ਅਤੇ ਸਮਾਨਤਾ ਦੇ ਸੰਦੇਸ਼ 'ਤੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਪੰਜਾਬੀ ਸਾਹਿੱਤ ਸਭਾ ਮੁਕੇਰੀਆਂ ਦੇ ਪ੍ਰਧਾਨ ਡਾ. ਸਰਬਜੋਤ ਸਿੰਘ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਆਪਣੇ ਮਿੱਠੇ ਸੁਭਾਅ ਅਤੇ ਨਿਮਰਤਾ ਭਰੀ ਸ਼ੈਲੀ ਵਿਚ ਭਗਤੀ ਮੱਤ ਲੋਕਾਂ ਤੱਕ ਪਹੁੰਚਿਆ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ | ਸਮਾਗਮ ਦੇ ਅੰਤ ਵਿਚ ਪੰਜਾਬੀ ਵਿਭਾਗ ਦੇ ਮੁਖੀ ਡਾ. ਕਿਰਨਜੀਤ ਕੌਰ ਨੇ ਕਾਲਜ ਦੀ ਪ੍ਰਬੰਧਕ ਕਮੇਟੀ, ਮੁੱਖ ਮਹਿਮਾਨ ਪਿ੍ੰਸੀਪਲ ਡਾ. ਸਮੀਰ ਸ਼ਰਮਾ ਵਿਸ਼ੇਸ਼ ਮਹਿਮਾਨ ਡਾ.ਸਰਬਜੋਤ, ਮੁੱਖ ਬੁਲਾਰੇ ਸਾਬਕਾ ਪਿ੍ੰਸੀਪਲ ਨਵਤੇਜ ਗੜ੍ਹਦੀਵਾਲਾ ਅਤੇ ਲੈਕਚਰਾਰ ਮਨਦੀਪ ਕੁਮਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਸਮਾਗਮ ਦੀ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਵਿਭਾਗ ਮੁਖੀ ਡਾ. ਕਿਰਨਜੀਤ ਕੌਰ ਵੱਲੋਂ ਬਖ਼ੂਬੀ ਨਿਭਾਈ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪ੍ਰੋ. ਪਰਮਜੀਤ ਕੌਰ, ਪ੍ਰੋ. ਸੁਨੀਤਾ ਰਾਣੀ, ਪ੍ਰੋ. ਰਨਦੀਪ ਕੌਰ, ਪ੍ਰੋ. ਲਖਵਿੰਦਰ ਸਿੰਘ ਪ੍ਰੋ. ਰਿਤੂ, ਪ੍ਰੋ. ਚੇਤਨਾ ਵਿਸ਼ੇਸ਼ ਤੌਰ 'ਤੇ ਹਾਜ਼ਰ
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਨਿੱਕੂ ਚੱਕ 'ਚ ਖੇਡ ਪਾਰਕ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਕਾਇਆ ਕਲਪ ਦੀ ਟੀਮ ਵਲੋਂ ਸਿਵਲ ਹਸਪਤਾਲ ਦਸੂਹਾ ਵਿਖੇ ਅਚਨਚੇਤ ਨਿਰੀਖਣ
Ad Position 24