21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਜਿੰਪਾ ਵਲੋਂ 9.80 ਲੱਖ ਦੀ ਲਾਗਤ ਨਾਲ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 03-02-2026

ਹੁਸ਼ਿਆਰਪੁਰ, 2 ਫਰਵਰੀ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਬ੍ਰਹਮ ਸ਼ੰਕਰ ਜ਼ਿੰਪਾ ਨੇ ਵਾਰਡ ਨੰਬਰ 31 ਸੰਤ ਨਗਰ 'ਚ 9 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦਾ ਰਸਮੀ ਉਦਘਾਟਨ ਕੀਤਾ | ਇਸ ਮੌਕੇ ਇਲਾਕੇ ਦੇ ਲੋਕਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਵਿਧਾਇਕ ਦਾ ਇਸ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਧੰਨਵਾਦ ਕੀਤਾ | ਪ੍ਰੋਗਰਾਮ 'ਚ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਕੁਲਵਿੰਦਰ ਸਿੰਘ ਹੁੰਦਲ, ਸਵਿਤਾ ਸ਼ਰਮਾ, ਸੰਦੀਪ ਚੇਚੀ ਅਤੇ ਮਦਨ ਦੱਤਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਦੀ ਸਹੂਲਤ ਮਿਲੇਗੀ ਸਗੋਂ ਇਲਾਕੇ ਦੀ ਸਫ਼ਾਈ, ਨਿਕਾਸੀ ਅਤੇ ਆਵਾਜਾਈ ਪ੍ਰਣਾਲੀ ਵਿੱਚ ਵੀ ਸੁਧਾਰ ਹੋਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਨੂੰ ਉੱਚ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ ਤਾਂ ਜੋ ਜਨਤਾ ਲੰਬੇ ਸਮੇਂ ਤੱਕ ਇਸ ਦਾ ਲਾਭ ਲੈ ਸਕੇ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ ਅਗਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ 'ਚ ਸਕਾਲਰਸ਼ਿਪ ਤੇ ਨਕਦ ਇਨਾਮ ਵੰਡ ਸਮਾਗਮ ਕਰਵਾਇਆ
Ad Position 24